EPISODE · Jul 30, 2024 · 20 MIN
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
from AUDIO GURBANI - A free podcast · host Gurjit Singh JHAMPUR
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ। ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧। ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨। ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩। ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ। ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪। ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫। ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪ
Embed this episode
Ready to play
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
No transcript for this episode yet
Similar Episodes
No similar episodes found.
Similar Podcasts
No similar podcasts found.