ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥  episode artwork

EPISODE · Sep 9, 2025 · 4 MIN

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੫ ॥ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ਪੰਜਾਬੀ ਵਿਆਖਿਆਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮।English TranslationSORAT’H, FIFTH MEHL:The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God’s Sanctuary. It has eradicated all disease. || 2 || 24 || 88 ||

Episode metadata supplied by the publisher feed · Published Sep 9, 2025

Embed this episode

Ready to play

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥

0:00 4:30

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 4 minutes long.

When was this AUDIO GURBANI - A free podcast episode published?

This episode was published on September 9, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!