ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ episode artwork

EPISODE · May 16, 2025 · 5 MIN

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

from AUDIO GURBANI - A free podcast · host Gurjit Singh JHAMPUR

   ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।SORAT’H, FIFTH MEHL:As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

Episode metadata supplied by the publisher feed · Published May 16, 2025

Embed this episode

Ready to play

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

0:00 5:14

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on May 16, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!