ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ episode artwork

EPISODE · Mar 30, 2025 · 5 MIN

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥

from AUDIO GURBANI - A free podcast · host Gurjit Singh JHAMPUR

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।SORAT’H, NINTH MEHL:In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Episode metadata supplied by the publisher feed · Published Mar 30, 2025

Embed this episode

NOW PLAYING

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥

0:00 5:15

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on March 30, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!