EPISODE · Jul 31, 2024 · 23 MIN
ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
from AUDIO GURBANI - A free podcast · host Gurjit Singh JHAMPUR
ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥ ਅਰਥ: ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ। ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ।੧। ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ। ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ। ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ।੨। ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ। ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ।੩। ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ
Embed this episode
NOW PLAYING
ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
No transcript for this episode yet
Similar Episodes
No similar episodes found.
Similar Podcasts
No similar podcasts found.