PODCAST · business
Daily Hukamnama: Sikh Wisdom
by GURDWARA OF ROCHESTER
Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight.https://m.youtube.com/@gurdwaraofrochester
-
85
Daily Hukamnama: Sikh Wisdom ANG 708 June 24th 2026 #hukamnama #darbarsahib
ਸਲੋਕ ॥salok ||Shalok:ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥raaj kapaTa(n) roop kapaTa(n) dhan kapaTa(n) kul garabateh ||ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ—ਸਭ ਛਲ-ਰੂਪ ਹੈ Power is fraudulent, beauty is fraudulent, and wealth is fraudulent, as is pride of ancestry.ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥sa(n)cha(n)t bikhiaa chhala(n) chhidhra(n) naanak bin har sa(n)g na chaalate ||1||ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨।One may gather poison through deception and fraud, O Nanak, but without the Lord, nothing shall go along with him in the end. ||1||ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥pekha(n)dhaRo kee bhul tu(n)maa dhisam sohanaa ||ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ Beholding the bitter melon, he is deceived, since it appears so prettyਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥add na laha(n)dhaRo mul naanak saath na juliee maiaa ||2||ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨।But it is not worth even a shell, O Nanak; the riches of Maya will not go along with anyone. ||2||ਪਉੜੀ ॥pauRee ||Pauree:ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥chaladhiaa naal na chalai so kiau sa(n)jeeaai ||ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀIt shall not go along with you when you depart - why do you bother to collect it?ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥tis kaa kahu kiaa jatan jis te va(n)jeeaai ||ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ?Tell me, why do you try so hard to acquire that which you must leave behind in the end?ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥har bisariaai kiau tirapataavai naa man ra(n)jeeaai ||ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ Forgetting the Lord, how can you be satisfied? Your mind cannot be pleased.ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥prabhoo chhodd an laagai narak sama(n)jeeaai ||ਹੇ ਪ੍ਰਭੂ! ਕਿਰਪਾ ਕਰ, ਦਇਆ ਕਰ,One who forsakes God, and attaches himself to another, shall be immersed in hell.ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥hoh kirapaal dhiaal naanak bhau bha(n)jeeaai ||10||ਨਾਨਕ ਦਾ ਸਹਿਮ ਦੂਰ ਕਰ ਦੇਹ ।੧੦।Be kind and compassionate to Nanak, O Lord, and dispel his fear. ||10||Guru Arjan Dev Ji in Raag Jaithsree - 708
-
84
Daily Hukamnam: Sikh Wisdom ANG 794 June 23rd 2026 #hukamnama #darbarsahib
ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥raag soohee baanee sekh fareedh jee kee ||Raag Soohee, The Word Of Shaykh Fareed Jee:ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥tap tap luh luh haath marorau ||ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, Burning and burning, writhing in pain, I wring my hands.ਬਾਵਲਿ ਹੋਈ ਸੋ ਸਹੁ ਲੋਰਉ ॥baaval hoiee so sahu lorau ||ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ I have gone insane, seeking my Husband Lord.ਤੈ ਸਹਿ ਮਨ ਮਹਿ ਕੀਆ ਰੋਸੁ ॥tai seh man meh keeaa ros ||ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, O my Husband Lord, You are angry with me in Your Mind.ਮੁਝੁ ਅਵਗਨ ਸਹ ਨਾਹੀ ਦੋਸੁ ॥੧॥mujh avagan seh naahee dhos ||1||ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ।੧।The fault is with me, and not with my Husband Lord. ||1||ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥tai saahib kee mai saar na jaanee ||ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, O my Lord and Master, I do not know Your excellence and worth.ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥joban khoi paachhai pachhutaanee ||1|| rahaau ||ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ Having wasted my youth, now I come to regret and repent. ||1||Pause||ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥kaalee koil too kit gun kaalee ||(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? O black bird, what qualities have made you black?ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥apane preetam ke hau birahai jaalee ||(ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ । "I have been burnt by separation from my Beloved."ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥pireh bihoon kateh sukh paae ||(ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? Without her Husband Lord, how can the soul-bride ever find peace?ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥jaa hoi kirapaal taa prabhoo milaae ||2||(ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ।੨।When He becomes merciful, then God unites us with Himself. ||2||ਵਿਧਣ ਖੂਹੀ ਮੁੰਧ ਇਕੇਲੀ ॥vidhan khoohee mu(n)dh ikelee ||(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ) The lonely soul-bride suffers in the pit of the world.ਨਾ ਕੋ ਸਾਥੀ ਨਾ ਕੋ ਬੇਲੀ ॥naa ko saathee naa ko belee ||(ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ ।She has no companions, and no friends.ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥kar kirapaa prabh saadhasa(n)g melee ||ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ,In His Mercy, God has united me with the Saadh Sangat, the Company of the Holy.ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥jaa fir dhekhaa taa meraa alahu belee ||3||(ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ।੩।And when I look again, then I find God as my Helper. ||3||ਵਾਟ ਹਮਾਰੀ ਖਰੀ ਉਡੀਣੀ ॥vaaT hamaaree kharee auddeenee ||ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, The path upon which I must walk is very depressing.ਖੰਨਿਅਹੁ ਤਿਖੀ ਬਹੁਤੁ ਪਿਈਣੀ ॥kha(n)niahu tikhee bahut pieenee ||ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; It is sharper than a two-edged sword, and very narrow.ਉਸੁ ਊਪਰਿ ਹੈ ਮਾਰਗੁ ਮੇਰਾ ॥aus uoopar hai maarag meraa ||ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ । That is where my path lies.ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥੪॥੧॥sekh fareedhaa pa(n)th sam(h)aar saveraa ||4||1||ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ।੪।੧।O Shaykh Fareed, think of that path early on. ||4||1||Bhagat Sheikh Fareed Ji in Raag Soohee - 794
-
83
Daily Hukamnama: Sikh Wisdom ANG 592,593 June 22nd 2026 #hukamnama #darbarsahib
ਪਉੜੀ ॥pauRee ||Pauree:ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥har naam hamaaraa prabh abigat agochar abinaasee purakh bidhaataa ||ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈThe Lord's Name is my immortal, unfathomable, imperishable Creator Lord, the Architect of Destiny.ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥har naam ham sreveh har naam ham poojeh har naame hee man raataa ||ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ ।I serve the Lord's Name, I worship the Lord's Name, and my soul is imbued with the Lord's Name.ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥har naamai jevadd koiee avar na soojhai har naamo a(n)t chhaddaataa ||ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ ।I know of no other as great as the Lord's Name; the Lord's Name shall deliver me in the end.ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥har naam dheeaa gur paraupakaaree dhan dha(n)n guroo kaa pitaa maataa ||ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ ।The Generous Guru has given me the Lord's Name; blessed, blessed are the Guru's mother and father.ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥ha(n)au satigur apune ka(n)au sadhaa namasakaaree jit miliaai har naam mai jaataa ||16||ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।I ever bow in humble reverence to my True Guru; meeting Him, I have come to know the Lord's Name. ||16||Guru Amar Daas Ji in Raag Vadhans - 592,593
-
82
Daily Hukamnama: Sikh Wisdom ANG 626 June 17th 2026 #hukamnama #darbarsahib
ਸੋਰਠਿ ਮਹਲਾ ੫ ॥soratt mahalaa panjavaa ||Sorat'h, Fifth Mehla:ਗੁਰ ਅਪੁਨੇ ਬਲਿਹਾਰੀ ॥gur apune balihaaree ||ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂI am a sacrifice to my Guru.ਜਿਨਿ ਪੂਰਨ ਪੈਜ ਸਵਾਰੀ ॥jin pooran paij savaaree ||ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ He has totally preserved my honor.ਮਨ ਚਿੰਦਿਆ ਫਲੁ ਪਾਇਆ ॥man chi(n)dhiaa fal paiaa ||ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ I have obtained the fruits of my mind's desires.ਪ੍ਰਭੁ ਅਪੁਨਾ ਸਦਾ ਧਿਆਇਆ ॥੧॥prabh apunaa sadhaa dhiaaiaa ||1||ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈI meditate forever on my God. ||1||ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥sa(n)tahu tis bin avar na koiee ||ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ O Saints, without Him, there is no other at all.ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥karan kaaran prabh soiee || rahaau ||ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉHe is God, the Cause of causes. ||Pause||ਪ੍ਰਭਿ ਅਪਨੈ ਵਰ ਦੀਨੇ ॥prabh apanai var dheene ||ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, My God has given me His Blessing.ਸਗਲ ਜੀਅ ਵਸਿ ਕੀਨੇ ॥sagal jeea vas keene ||ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । He has made all creatures subject to me.ਜਨ ਨਾਨਕ ਨਾਮੁ ਧਿਆਇਆ ॥jan naanak naam dhiaaiaa ||ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆServant Nanak meditates on the Naam, the Name of the Lord,ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥taa sagale dhookh miTaiaa ||2||5||69||ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ and all his sorrows depart. ||2||5||69||Guru Arjan Dev Ji in Raag Sorath - 626
-
81
Daily Hukamnama: Sikh Wisdom ANG 601 June 16th 2026 #hukamnama #darbarsahib
ਸੋਰਠਿ ਮਹਲਾ ੩ ॥soratt mahalaa teejaa ||Sorat'h, Third Mehla:ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥har jeeau tudh no sadhaa saalaahee piaare jichar ghaT a(n)tar hai saasaa ||ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।Dear Beloved Lord, I praise You continually, as long as there is the breath within my body.ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥eik pal khin visareh too suaamee jaanau baras pachaasaa ||ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂIf I were to forget You, for a moment, even for an instant, O Lord Master, it would be like fifty years for me.ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ham mooR mugadh sadhaa se bhaiee gur kai sabadh pragaasaa ||1||ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧।I was always such a fool and an idiot, O Siblings of Destiny, but now, through the Word of the Guru's Shabad, my mind is enlightened. ||1||ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥har jeeau tum aape dheh bujhaiee ||ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ ।Dear Lord, You Yourself bestow understanding.ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥har jeeau tudh viTahu vaariaa sadh hee tere naam viTahu bal jaiee || rahaau ||ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ।Dear Lord, I am forever a sacrifice to You; I am dedicated and devoted to Your Name. ||Pause||ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ham sabadh mue sabadh maar jeevaale bhaiee sabadhe hee mukat paiee ||ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ ।I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥sabadhe man tan niramal hoaa har vasiaa man aaiee ||ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ ।Through the Shabad, my mind and body have been purified, and the Lord has come to dwell within my mind.ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥sabadh gur dhaataa jit man raataa har siau rahiaa samaiee ||2||The Guru is the Giver of the Shabad; my mind is imbued with it, and I remain absorbed in the Lord. ||2||ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥sabadh na jaaneh se a(n)ne bole se kit aae sa(n)saaraa ||Those who do not know the Shabad are blind and deaf; why did they even bother to come into the world?ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥har ras na paiaa birathaa janam gavaiaa ja(n)meh vaaro vaaraa ||They do not obtain the subtle essence of the Lord's elixir; they waste away their lives, and are reincarnated over and over again.ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥bisaTaa ke keeRe bisaTaa maeh samaane manamukh mugadh gubaaraa ||3||The blind, idiotic, self-willed manmukhs are like maggots in manure, and in manure they rot away. ||3||ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥aape kar vekhai maarag laae bhaiee tis bin avar na koiee ||The Lord Himself creates us, watches over us, and places us on the Path, O Siblings of Destiny; there is no one other than Him.ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥jo dhur likhiaa su koi na meTai bhaiee karataa kare su hoiee ||No one can erase that which is pre-ordained, O Siblings of Destiny; whatever the Creator wills, comes to pass.ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥naanak naam vasiaa man a(n)tar bhaiee avar na dhoojaa koiee ||4||4||O Nanak, the Naam, the Name of the Lord, abides deep within the mind; O Siblings of Destiny, there is no other at all. ||4||4||Guru Amar Daas Ji in Raag Sorath - 601
-
80
Daily Hukamnama: Sikh Wisdom ANG 713 June 14th 2026 #hukamnama #darbarsahib
ਟੋਡੀ ਮਹਲਾ ੫ ਘਰੁ ੨ ਦੁਪਦੇToddee mahalaa panjavaa ghar doojaa dhupadhTodee, Fifth Mehla, Second House, Dho-Padhay:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਮਾਗਉ ਦਾਨੁ ਠਾਕੁਰ ਨਾਮ ॥maagau dhaan ttaakur naam ||ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ I beg for the Gift of Your Name, O my Lord and Master.ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥avar kachhoo merai sa(n)g na chaalai milai kirapaa gun gaam ||1|| rahaau ||ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ।Nothing else shall go along with me in the end; by Your Grace, please allow me to sing Your Glorious Praises. ||1||Pause||ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥raaj maal anek bhog ras sagal taravar kee chhaam ||ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) Power, wealth, various pleasures and enjoyments, all are just like the shadow of a tree.ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥dhai dhai bahu bidh kau dhaavai sagal niraarath kaam ||1||ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।He runs, runs, runs around in many directions, but all of his pursuits are useless. ||1||ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥bin govi(n)dh avar je chaahau dheesai sagal baat hai khaam ||ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ Except for the Lord of the Universe, everything he desires appears transitory.ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥kahu naanak sa(n)t ren maagau mero man paavai bisraam ||2||1||6||ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੯।Says Nanak, I beg for the dust of the feet of the Saints, so that my mind may find peace and tranquility. ||2||1||6||Guru Arjan Dev Ji in Raag Todee - 713
-
79
Daily Hukamnama: Sikh Wisdom ANG 802 June 13th 2026 #hukamnama #darbarsahib
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾraag bilaaval mahalaa panjavaa ghar doojaa yaanaRe'e kai ghar gaavanaaRaag Bilaaval, Fifth Mehla, Second House, To Be Sung To The Tune Of Yaan-Ree-Ay:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥mai man teree Tek mere piaare mai man teree Tek ||You are the Support of my mind, O my Beloved, You are the Support of my mind.ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥avar siaanapaa biratheeaa piaare raakhan kau tum ek ||1|| rahaau ||All other clever tricks are useless, O Beloved; You alone are my Protector. ||1||Pause||ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥satigur pooraa je milai piaare so jan hot nihaalaa ||One who meets with the Perfect True Guru, O Beloved, that humble person is enraptured.ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥gur kee sevaa so kare piaare jis no hoi dhiaalaa ||He alone serves the Guru, O Beloved, unto whom the Lord becomes merciful.ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥safal moorat guradheau suaamee sarab kalaa bharapoore ||Fruitful is the form of the Divine Guru, O Lord and Master; He is overflowing with all powers.ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥naanak gur paarabraham paramesar sadhaa sadhaa hajoore ||1||O Nanak, the Guru is the Supreme Lord God, the Transcendent Lord; He is ever-present, forever and ever. ||1||ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ ਅਪੁਨਾ ਪ੍ਰਭੁ ਜਾਤਾ ॥sun sun jeevaa soi tinaa kee jin(h) apunaa prabh jaataa ||I live by hearing, hearing of those who know their God.ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥har naam araadheh naam vakhaaneh har naame hee man raataa ||They contemplate the Lord's Name, they chant the Lord's Name, and their minds are imbued with the Lord's Name.ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥sevak jan kee sevaa maagai poorai karam kamaavaa ||I am Your servant; I beg to serve Your humble servants. By the karma of perfect destiny, I do this.ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥naanak kee bena(n)tee suaamee tere jan dhekhan paavaa ||2||This is Nanak's prayer: O my Lord and Master, may I obtain the Blessed Vision of Your humble servants. ||2||ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥vaddabhaagee se kaadde'eeh piaare sa(n)tasa(n)gat jinaa vaaso ||They are said to be very fortunate, O Beloved, who dwell in the Society of the Saints.ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥a(n)mirat naam araadheeaai niramal manai hovai paragaaso ||They contemplate the Immaculate, Ambrosial Naam, and their minds are illuminated.ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥janam maran dhukh kaaTeeaai piaare chookai jam kee kaane ||The pains of birth and death are eradicated, O Beloved, and the fear of the Messenger of Death is ended.ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥tinaa paraapat dharasan naanak jo prabh apane bhaane ||3||They alone obtain the Blessed Vision of this Darshan, O Nanak, who are pleasing to their God. ||3||ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥uooch apaar bea(n)t suaamee kaun jaanai gun tere ||O my lofty, incomparable and infinite Lord and Master, who can know Your Glorious Virtues?ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥gaavate audhareh sunate audhareh binaseh paap ghanere ||Those who sing them are saved, and those who listen to them are saved; all their sins are erased.ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥pasoo paret mugadh kau taare paahan paar autaarai ||You save the beasts, demons and fools, and even stones are carried across.ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥naanak dhaas teree saranaiee sadhaa sadhaa balihaarai ||4||1||4||Slave Nanak seeks Your Sanctuary; he is forever and ever a sacrifice to You. ||4||1||4||Guru Arjan Dev Ji in Raag Bilaaval - 802
-
78
Daily Hukamnama: Sikh Wisdom ANG 650 June 9th 2026 #hukamnama #darbarsahib
ਸਲੋਕੁ ਮਃ ੩ ॥salok mahalaa teejaa ||Shalok, Third Mehla:ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥paRanaa guRanaa sa(n)saar kee kaar hai a(n)dhar tirasanaa vikaar ||ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨReading and studying are just worldly pursuits, if there is thirst and corruption within.ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥haumai vich sabh paR thake dhoojai bhai khuaar ||ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।Reading in egotism, all have grown weary; through the love of duality, they are ruined.ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥so paRiaa so pa(n)ddit beenaa gur sabadh kare veechaar ||ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, He alone is educated, and he alone is a wise Pandit, who contemplates the Word of the Guru's Shabad.ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥a(n)dhar khojai tat lahai paae mokh dhuaar ||ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, He searches within himself, and finds the true essence; he finds the Door of Salvation.ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥gun nidhaan har paiaa sahaj kare veechaar ||ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।He finds the Lord, the treasure of excellence, and peacefully contemplates Him.ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥dha(n)n vaapaaree naanakaa jis guramukh naam adhaar ||1||ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।Blessed is the trader, O Nanak, who, as Gurmukh, takes the Name as his only Support. ||1||ਮਃ ੩ ॥mahalaa teejaa ||Third Mehla:ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥vin man maare koi na sijhiee vekhahu ko liv lai ||Without conquering his mind, no one can be successful. See this, and concentrate on it.ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥bhekhadhaaree teerathee bhav thake naa eh man maariaa jai ||The wandering holy men are tired of of making pilgrimages to sacred shrines; they have not been able to conquer their minds.ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥guramukh eh man jeevat marai sach rahai liv lai ||The Gurmukh has conquered his mind, and he remains lovingly absorbed in the True Lord.ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥naanak is man kee mal iau autarai haumai sabadh jalai ||2||O Nanak, this is how the filth of the mind is removed; the Word of the Shabad burns away the ego. ||2||ਪਉੜੀ ॥pauRee ||Pauree:ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥har har sa(n)t milahu mere bhaiee har naam dhiraRaavahu ik kinakaa ||O Saints of the Lord, O my Siblings of Destiny, please meet with me, and implant the Name of the One Lord within me.ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥har har seegaar banaavahu har jan har kaapaR pahirahu khim kaa ||O humble servants of the Lord, adorn me with the decorations of the Lord, Har, Har; let me wear the robes of the Lord's forgiveness.ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥aaisaa seegaar mere prabh bhaavai har laagai piaaraa piram kaa ||Such decorations are pleasing to my God; such love is dear to the Lord.ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥har har naam bolahu dhin raatee sabh kilabikh kaaTai ik palakaa ||I chant the Name of the Lord, Har, Har, day and night; in an instant, all sins are eradicated.ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥har har dhiaal hovai jis aupar so guramukh har jap jinakaa ||21||That Gurmukh, unto whom the Lord becomes merciful, chants the Lord's Name, and wins the game of life. ||21||Guru Amar Daas Ji in Raag Sorath - 650
-
77
Daily Hukamnama: Sikh Wisdom ANG 621 June 8th 2026 #hukamnama #darbarsahib
ਸੋਰਠਿ ਮਹਲਾ ੫ ॥soratt mahalaa panjavaa ||Sorat'h, Fifth Mehla:ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥jeea ja(n)tr sabh tis ke ke'ee soiee sa(n)t sahaiee ||ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । All beings and creatures were created by Him; He alone is the support and friend of the Saints.ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥apune sevak kee aape raakhai pooran bhiee baddaiee ||1||ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧।He Himself preserves the honor of His servants; their glorious greatness becomes perfect. ||1||ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥paarabraham pooraa merai naal ||ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । The Perfect Supreme Lord God is always with me.ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥gur poorai pooree sabh raakhee hoe sarab dhiaal ||1|| rahaau ||ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ।The Perfect Guru has perfectly and totally protected me, and now everyone is kind and compassionate to me. ||1||Pause||ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥anadhin naanak naam dhiaae jeea praan kaa dhaataa ||ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ ।Night and day, Nanak meditates on the Naam, the Name of the Lord; He is the Giver of the soul, and the breath of life itself.ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥apune dhaas kau ka(n)tt lai raakhai jiau baarik pit maataa ||2||22||50||ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।He hugs His slave close in His loving embrace, like the mother and father hug their child. ||2||22||50||Guru Arjan Dev Ji in Raag Sorath - 621
-
76
Daily Hukamnama: Sikh Wisdom ANG 957,958 June 6th 2026 #hukamnama #darbarsahib
ਸਲੋਕ ਮਃ ੫ ॥salok mahalaa panjavaa ||Shalok, Fifth Mehla:ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥bheeRahu mokalaiee keeteean sabh rakhe kuTa(n)bai naal ||(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ,He has widened the narrow path for me, and preserved my integrity, along with that of my family.ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥kaaraj aap savaarian so prabh sadhaa sabhaal ||ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ ।He Himself has arranged and resolved my affairs. I dwell upon that God forever.ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥prabh maat pitaa ka(n)tt laidhaa lahuRe baalak paal ||ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ ।God is my mother and father; He hugs me close in His embrace, and cherishes me, like His tiny baby.ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥dhiaal hoe sabh jeea ja(n)tr har naanak nadhar nihaal ||1||ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।All beings and creatures have become kind and compassionate to me. O Nanak, the Lord has blessed me with His Glance of Grace. ||1||ਮਃ ੫ ॥mahalaa panjavaa ||Fifth Mehla:ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥vin tudh hor j ma(n)ganaa sir dhukhaa kai dhukh ||ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ;To ask for any other than You, Lord, is the most miserable of miseries.ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥dheh naam sa(n)tokheeaa autarai man kee bhukh ||(ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ ।Please bless me with Your Name, and make me content; may the hunger of my mind be satisfied.ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥gur van tin hariaa keetiaa naanak kiaa manukh ||2||ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।The Guru has made the woods and meadows green again. O Nanak, is it any wonder that He blesses human beings as well? ||2||ਪਉੜੀ ॥pauRee ||Pauree:ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥so aaisaa dhaataar manahu na veesarai ||ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ,Such is that Great Giver; may I never forget Him from my mind.ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ghaRee na muhat chasaa tis bin naa sarai ||(ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । I cannot survive without Him, for an instant, for a moment, for a second.ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥a(n)tar baahar sa(n)g kiaa ko luk karai ||ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।Inwardly and outwardly, He is with us; how can we hide anything from Him?ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥jis pat rakhai aap so bhavajal tarai ||ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ ।One whose honor He Himself has preserved, crosses over the terrifying world-ocean.ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥bhagat giaanee tapaa jis kirapaa karai ||ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।He alone is a devotee, a spiritual teacher, and a disciplined pratictioner of meditation, whom the Lord has so blessed.ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥so pooraa paradhaan jis no bal dharai ||ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । He alone is perfect and renowned as supreme, whom the Lord has blessed with His power.ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥jiseh jaraae aap soiee ajar jarai ||He alone endures the unendurable, whom the Lord inspires to endure it.ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥tis hee miliaa sach ma(n)tr gur man dharai ||3||And he alone meets the True Lord, within whose mind the Guru's Mantra is implanted. ||3||Guru Arjan Dev Ji in Raag Raamkalee - 957,958
-
75
Daily Hukamnama: Sikh Wisdom ANG 828 June 3rd 2026 #hukamnama #dailyhukamnama
ਬਿਲਾਵਲੁ ਮਹਲਾ ੫ ॥bilaaval mahalaa panjavaa ||Bilaaval, Fifth Mehla:ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥jiau bhaavai tiau moh pratipaal ||ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ । If it pleases You, then cherish me.ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ ਪਿਤਾ ਕਿਰਪਾਲ ॥੧॥ ਰਹਾਉ ॥paarabraham paramesar satigur ham baarik tum(h) pitaa kirapaal ||1|| rahaau ||ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ ।੧।ਰਹਾਉ।O Supreme Lord God, Transcendent Lord, O True Guru, I am Your child, and You are my Merciful Father. ||1||Pause||ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹਰੀ ਘਾਲ ॥moh niragun gun naahee koiee pahuch na saakau tum(h)ree ghaal ||ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । I am worthless; I have no virtues at all. I cannot understand Your actions.ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥tumaree gat mit tum hee jaanahu jeeau pi(n)dd sabh tumaro maal ||1||ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ—ਇਹ ਗੱਲ ਤੂੰ ਆਪ ਹੀ ਜਾਣਦਾ ਹੈਂ । (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ।੧।You alone know Your state and extent. My soul, body and property are all Yours. ||1||ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥a(n)tarajaamee purakh suaamee anabolat hee jaanahu haal ||ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ । ਹੇ ਨਾਨਕ! (ਆਖ—) ਹੇ ਪ੍ਰਭੂ ਜੀ! You are the Inner-knower, the Searcher of hearts, the Primal Lord and Master; You know even what is unspoken.ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥tan man seetal hoi hamaaro naanak prabh jeeau nadhar nihaal ||2||5||121||ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ ।੨।੫।੧੨੧।My body and mind are cooled and soothed, O Nanak, by God's Glance of Grace. ||2||5||121||Guru Arjan Dev Ji in Raag Bilaaval - 828
-
74
Daily Hukamnama: Sikh Wisdom ANG 479 June 2nd 2026 #hukamnama #darbarsahib
ਆਸਾ ॥aasaa ||Aasaa:ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥baareh baras baalapan beete bees baras kachh tap na keeo ||(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ;Twelve years pass in childhood, and for another twenty years, he does not practice self-discipline and austerity.ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥tees baras kachh dhev na poojaa fir pachhutaanaa biradh bhio ||1||ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ।੧।For another thirty years, he does not worship God in any way, and then, when he is old, he repents and regrets. ||1||ਮੇਰੀ ਮੇਰੀ ਕਰਤੇ ਜਨਮੁ ਗਇਓ ॥meree meree karate janam gio ||‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ,His life wastes away as he cries out, ""Mine, mine!""ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥sair sokh bhuja(n) balio ||1|| rahaau ||ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ।੧।ਰਹਾਉ।The pool of his power has dried up. ||1||Pause||ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥sooke saravar paal ba(n)dhaavai loonai khet hath vaar karai ||(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ ।He makes a dam around the dried-up pool, and with his hands, he makes a fence around the harvested field.ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥aaio chor tura(n)teh le gio meree raakhat mugadh firai ||2||ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ।੨।When the thief of Death comes, he quickly carries away what the fool had tried to preserve as his own. ||2||ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥charan sees kar ka(n)pan laage nainee neer asaar bahai ||ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ,His feet and head and hands begin to tremble, and the tears flow copiously from his eyes.ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥jihavaa bachan sudh nahee nikasai tab re dharam kee aas karai ||3||ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ । ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ।੩।His tongue has not spoken the correct words, but now, he hopes to practice religion! ||3||ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥har jeeau kirapaa karai liv laavai laahaa har har naam leeo ||ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ ।If the Dear Lord shows His Mercy, one enshrines love for Him, and obtains the Profit of the Lord's Name.ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥gur parasaadhee har dhan paio a(n)te chaladhiaa naal chalio ||4||ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ।੪।By Guru's Grace, he receives the wealth of the Lord's Name, which alone shall go with him, when he departs in the end. ||4||ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥kahat kabeer sunahu re sa(n)tahu an dhan kachhooaai lai na gio ||ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ,Says Kabeer, listen, O Saints - he shall not take any other wealth with him.ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥aaiee talab gopaal rai kee maiaa ma(n)dhar chhodd chalio ||5||2||15||ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ।੫।੨।੧੫।When the summons comes from the King, the Lord of the Universe, the mortal departs, leaving behind his wealth and mansions. ||5||2||15||Bhagat Kabeer Ji in Raag Aasaa - 479
-
73
Daily Hukamnama: Sikh Wisdom ANG 489 June 1st 2026 #hukamnama #darbarsahib
ਗੂਜਰੀ ਮਹਲਾ ੧ ॥goojaree mahalaa pehilaa ||Goojaree, First Mehla:ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥naabh kamal te brahamaa aupaje bedh paReh mukh ka(n)tt savaar ||(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆFrom the lotus of Vishnu's navel, Brahma was born; He chanted the Vedas with a melodious voice.ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥taa ko a(n)t na jaiee lakhanaa aavat jaat rahai gubaar ||1||(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ।੧।He could not find the Lord's limits, and he remained in the darkness of coming and going. ||1||ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥preetam kiau bisareh mere praan adhaar ||ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । Why should I forget my Beloved? He is the support of my very breath of life.ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥jaa kee bhagat kareh jan poore mun jan seveh gur veechaar ||1|| rahaau ||ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ।੧।ਰਹਾਉ।The perfect beings perform devotional worship to Him. The silent sages serve Him through the Guru's Teachings. ||1||Pause||ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥rav sas dheepak jaa ke tirabhavan ekaa jot muraar ||ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ ।His lamps are the sun and the moon; the One Light of the Destroyer of ego fills the three worlds.ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥guramukh hoi su ahinis niramal manamukh rain a(n)dhaar ||2||ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ।੨।One who becomes Gurmukh remains immaculately pure, day and night, while the self-willed manmukh is enveloped by the darkness of night. ||2||ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥sidh samaadh kareh nit jhagaraa dhuh lochan kiaa herai ||ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । The Siddhas in Samaadhi are continually in conflict; what can they see with their two eyes?ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥a(n)tar jot sabadh dhun jaagai satigur jhagar niberai ||3||(ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ।੩।One who has the Divine Light within his heart, and is awakened to the melody of the Word of the Shabad - the True Guru settles his conflicts. ||3||ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥sur nar naath bea(n)t ajonee saachai mahal apaaraa ||ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! O Lord of angels and men, infinite and unborn, Your True Mansion is incomparable.ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥naanak sahaj mile jagajeevan nadhar karahu nisataaraa ||4||2||ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ।੪।੨।Nanak merges imperceptibly into the Life of the world; shower Your mercy upon him, and save him. ||4||2||Guru Nanak Dev Ji in Raag Gujri - 489
-
72
Daily Hukamnama: Sikh Wisdom ANG 481,482 May 31st 2026 #hukamnama #darbarsahib
ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧baiees chaupadhe tathaa pa(n)chapadhe aasaa sree kabeer jeeau ke tipadhe 8 dhutuke 7 ikatukaa 122 Chau-Padhay And Panch-Padhay, Aasaa Of Kabeer Jee, 8 Thri-Padhay, 7 Dho-Thukay, 1 Ik-Tuka:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥bi(n)dh te jin pi(n)dd keeaa agan ku(n)dd rahaiaa ||ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, The Lord created the body from sperm, and protected it in the fire pit.ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥dhas maas maataa audhar raakhiaa bahur laagee maiaa ||1||ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧।For ten months He preserved you in your mother's womb, and then, after you were born, you became attached to Maya. ||1||ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥praanee kaahe kau lobh laage ratan janam khoiaa ||ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? O mortal, why have you attached yourself to greed, and lost the jewel of life?ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥poorab janam karam bhoom beej naahee boiaa ||1|| rahaau ||ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ।You did not plant the seeds of good actions in the earth of your past lives. ||1||Pause||ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥baarik te biradh bhiaa honaa so hoiaa ||ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ ।From an infant, you have grown old. That which was to happen, has happened.ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥jaa jam aai jhoT pakarai tabeh kaahe roiaa ||2||ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨।When the Messenger of Death comes and grabs you by your hair, why do you cry out then? ||2||ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥jeevanai kee aas kareh jam nihaarai saasaa ||(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ ।You hope for long life, while Death counts your breaths.ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥baajeegaree sa(n)saar kabeeraa chet ddaal paasaa ||3||1||23||ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ।੩।੧।੨੩।The world is a game, O Kabeer, so throw the dice consciously. ||3||1||23||Bhagat Kabeer Ji in Raag Aasaa - 481,482
-
71
Daily Hukamnama: Sikh Wisdom ANG 684 May 30th 2026 #hukamnama #darbarsahib
ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥tirapat bhiee sach bhojan khaiaa ||ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ I am satisfied and satiated, eating the food of Truth.ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥man tan rasanaa naam dhiaaiaa ||1||ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾWith my mind, body and tongue, I meditate on the Naam, the Name of the Lord. ||1||ਜੀਵਨਾ ਹਰਿ ਜੀਵਨਾ ॥jeevanaa har jeevanaa ||ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ Life, spiritual life, is in the Lord.ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥jeevan har jap saadhasa(n)g ||1|| rahaau ||ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰSpiritual life consists of chanting the Lord's Name in the Saadh Sangat, the Company of the Holy. ||1||Pause||ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥anik prakaaree basatr oddaae ||ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)He is dressed in robes of all sorts,ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥anadhin keeratan har gun gaae ||2||ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈif he sings the Kirtan of the Lord's Glorious Praises, day and night. ||2||ਹਸਤੀ ਰਥ ਅਸੁ ਅਸਵਾਰੀ ॥hasatee rath as asavaaree ||ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) He rides upon elephants, chariots and horses,ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥har kaa maarag ridhai nihaaree ||3||ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹif he sees the Lord's Path within his own heart. ||3||ਮਨ ਤਨ ਅੰਤਰਿ ਚਰਨ ਧਿਆਇਆ ॥man tan a(n)tar charan dhiaaiaa ||ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈMeditating on the Lord's Feet, deep within his mind and body,ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥har sukh nidhaan naanak dhaas paiaa ||4||2||56||ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।slave Nanak has found the Lord, the treasure of peace. ||4||2||56||Guru Arjan Dev Ji in Raag Dhanaasree - 684
-
70
Daily Hukamnama: Sikh Wisdom ANG 784,785 May 29th 2026 #hukamnama #darbarsahib
ਰਾਗੁ ਸੂਹੀ ਮਹਲਾ ੫ ਛੰਤRaag Soohee, Fifth Mehla, Chhant:ੴ ਸਤਿਗੁਰ ਪ੍ਰਸਾਦਿ ॥One Universal Creator God. By The Grace Of The True Guru:ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥My Dear Lord and Master, my Friend, speaks so sweetly.ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥I have grown weary of testing Him, but still, He never speaks harshly to me.ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥He does not know any bitter words; the Perfect Lord God does not even consider my faults and demerits.ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥It is the Lord's natural way to purify sinners; He does not overlook even an iota of service.ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥He dwells in each and every heart, pervading everywhere; He is the nearest of the near.ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥Slave Nanak seeks His Sanctuary forever; the Lord is my Ambrosial Friend. ||1||ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥I am wonder-struck, gazing upon the incomparable Blessed Vision of the Lord's Darshan.ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥My Dear Lord and Master is so beautiful; I am the dust of His Lotus Feet.ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥Gazing upon God, I live, and I am at peace; no one else is as great as He is.ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥Present at the beginning, end and middle of time, He pervades the sea, the land and the sky.ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥Meditating on His Lotus Feet, I have crossed over the sea, the terrifying world-ocean.ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥Nanak seeks the Sanctuary of the Perfect Transcendent Lord; You have no end or limitation, Lord. ||2||ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥I shall not forsake, even for an instant, my Dear Beloved Lord, the Support of the breath of life.ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥The Guru, the True Guru, has instructed me in the contemplation of the True, Inaccessible Lord.ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥Meeting with the humble, Holy Saint, I obtained the Naam, the Name of the Lord, and the pains of birth and death left me.ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥I have been blessed with peace, poise and abundant bliss, and the knot of egotism has been untied.ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥He is inside all, and outside of all; He is untouched by love or hate.ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥Slave Nanak has entered the Sanctuary of the Lord of the Universe; the Beloved Lord is the Support of the mind. ||3||ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥I searched and searched, and found the immovable, unchanging home of the Lord.ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥I have seen that everything is transitory and perishable, and so I have linked my consciousness to the Lotus Feet of the Lord.ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥God is eternal and unchanging, and I am just His hand-maiden; He does not die, or come and go in reincarnation.ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥He is overflowing with Dharmic faith, wealth and success; He fulfills the desires of the mind.ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥The Vedas and the Simritees sing the Praises of the Creator, while the Siddhas, seekers and silent sages meditate on Him.ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥Nanak has entered the Sanctuary of his Lord and Master, the treasure of mercy; by great good fortune, he sings the Praises of the Lord, Har, Har. ||4||1||11||Guru Arjan Dev Ji in Raag Soohee - 784,785
-
69
Daily Hukamnama: Sikh Wisdom ANG 608 May 28th 2026 #hukamnama #darbarsahib
ਸੋਰਠਿ ਮਹਲਾ ੪ ॥soratt mahalaa chauthhaa ||Sorat'h, Fourth Mehla:ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥har siau preet a(n)tar man bedhiaa har bin rahan na jaiee ||ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ ।The inner depths of my mind are pierced by love for the Lord; I cannot live without the Lord.ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥jiau machhulee bin neerai binasai tiau naamai bin mar jaiee ||1||ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧।Just as the fish dies without water, I die without the Lord's Name. ||1||ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥mere prabh kirapaa jal dhevahu har naiee ||ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ ।O my God, please bless me with the water of Your Name.ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥hau a(n)tar naam ma(n)gaa dhin raatee naame hee saa(n)t paiee || rahaau ||ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ।I beg for Your Name, deep within myself, day and night; through the Name, I find peace. ||Pause||ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥jiau chaatirak jal bin bilalaavai bin jal piaas na jaiee ||ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ,The song-bird cries out for lack of water - without water, its thirst cannot be quenched.ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥guramukh jal paavai sukh sahaje hariaa bhai subhaiee ||2||ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।੨।The Gurmukh obtains the water of celestial bliss, and is rejuvenated, blossoming forth through the blessed Love of the Lord. ||2||ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥manamukh bhookhe dheh dhis ddoleh bin naavai dhukh paiee ||ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ ।The self-willed manmukhs are hungry, wandering around in the ten directions; without the Name, they suffer in pain.ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥janam marai fir jonee aavai dharageh milai sajaiee ||3||ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।੩।They are born, only to die, and enter into reincarnation again; in the Court of the Lord, they are punished. ||3||ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥kirapaa kareh taa har gun gaaveh har ras a(n)tar paiee ||ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ ।But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord's elixir.ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥naanak dheen dhiaal bhe hai tirasanaa sabadh bujhaiee ||4||8||ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤੇ੍ਰਹ ਬੁਝਾ ਦੇਂਦਾ ਹੈ ।੪।੮।The Lord has become Merciful to meek Nanak, and through the Word of the Shabad, his desires are quenched. ||4||8||Guru Raam Daas Ji in Raag Sorath - 607
-
68
Daily Hukamnama: Sikh Wisdom ANG 678 May 27th 2026 #hukamnama #darbarsahib
ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥jin tum bheje tineh bulaae sukh sahaj setee ghar aau ||ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ The One who sent you, has now recalled you; return to your home now in peace and pleasure.ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥anadh ma(n)gal gun gaau sahaj dhun nihachal raaj kamaau ||1||ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।In bliss and ecstasy, sing His Glorious Praises; by this celestial tune, you shall acquire your everlasting kingdom. ||1||ਤੁਮ ਘਰਿ ਆਵਹੁ ਮੇਰੇ ਮੀਤ ॥tum ghar aavahu mere meet ||ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) Come back to your home, O my friend.ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥tumare dhokhee har aap nivaare apadhaa bhiee biteet || rahaau ||ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ।The Lord Himself has eliminated your enemies, and your misfortunes are past. ||Pause||ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥pragaT keene prabh karanehaare naasan bhaajan thaake ||(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, God, the Creator Lord, has glorified you, and your running and rushing around has ended.ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ghar ma(n)gal vaajeh nit vaaje apunai khasam nivaaje ||2||ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨In your home, there is rejoicing; the musical instruments continually play, and your Husband Lord has exalted you. ||2||ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥asathir rahahu ddolahu mat kabahoo gur kai bachan adhaar ||(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ Remain firm and steady, and do not ever waver; take the Guru's Word as your Support.ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥jai jai kaar sagal bhoo ma(n)ddal mukh uoojal dharabaar ||3||ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।You shall be applauded and congratulated all over the world, and your face shall be radiant in the Court of the Lord. ||3||ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥jin ke jeea tinai hee fere aape bhiaa sahaiee ||ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । All beings belong to Him; He Himself transforms them, and He Himself becomes their help and support.ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥acharaj keeaa karanaihaarai naanak sach vaddiaaiee ||4||4||28||ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮The Creator Lord has worked a wondrous miracle; O Nanak, His glorious greatness is true. ||4||4||28||Guru Arjan Dev Ji in Raag Dhanaasree - 678
-
67
Daily Hukamnama: Sikh Wisdom ANG 798 May 26th 2026 #hukamnama #darbarsahib
ਬਿਲਾਵਲੁ ਮਹਲਾ ੩ ॥bilaaval mahalaa teejaa ||Bilaaval, Third Mehla:ਪੂਰੇ ਗੁਰ ਤੇ ਵਡਿਆਈ ਪਾਈ ॥poore gur te vaddiaaiee paiee ||ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, From the Perfect Guru, I have obtained glorious greatness.ਅਚਿੰਤ ਨਾਮੁ ਵਸਿਆ ਮਨਿ ਆਈ ॥achi(n)t naam vasiaa man aaiee ||ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ । The Naam, the Name of the Lord, has spontaneously come to abide in my mind.ਹਉਮੈ ਮਾਇਆ ਸਬਦਿ ਜਲਾਈ ॥haumai maiaa sabadh jalaiee ||ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, Through the Word of the Shabad, I have burnt away egotism and Maya.ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥dhar saachai gur te sobhaa paiee ||1||ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ।੧।Through the Guru, I have obtained honor in the Court of the True Lord. ||1||ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥jagadhees sevau mai avar na kaajaa ||ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ । I serve the Lord of the Universe; I have no other work to do.ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥anadhin anadh hovai man merai guramukh maagau teraa naam nivaajaa ||1|| rahaau ||(ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ।੧।ਰਹਾਉ।Night and day, my mind is in ecstasy; as Gurmukh, I beg for the bliss-giving Naam. ||1||Pause||ਮਨ ਕੀ ਪਰਤੀਤਿ ਮਨ ਤੇ ਪਾਈ ॥man kee parateet man te paiee ||ਹੇ ਭਾਈ! ਜਿਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) ।From the mind itself, mental faith is obtained.ਪੂਰੇ ਗੁਰ ਤੇ ਸਬਦਿ ਬੁਝਾਈ ॥poore gur te sabadh bujhaiee ||ਇਹ ਸੂਝ ਉਸ ਨੂੰ ਗੁਰੂ ਪਾਸੋਂ (ਉਸ ਦੇ) ਸ਼ਬਦ ਦੇ ਰਾਹੀਂ ਪ੍ਰਾਪਤ ਹੋਈ ਹੈ ।Through the Guru, I have realized the Shabad.ਜੀਵਣ ਮਰਣੁ ਕੋ ਸਮਸਰਿ ਵੇਖੈ ॥jeevan maran ko samasar vekhai ||ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,How rare is that person, who looks upon life and death alike.ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥bahuR na marai naa jam pekhai ||2||ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ।੨।She shall never die again, and shall not have to see the Messenger of Death. ||2||ਘਰ ਹੀ ਮਹਿ ਸਭਿ ਕੋਟ ਨਿਧਾਨ ॥ghar hee meh sabh koT nidhaan ||ਹੇ ਭਾਈ! (ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ ।Within the home of the self are all the millions of treasures.ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥satigur dhikhaae giaa abhimaan ||The True Guru has revealed them, and my egotistical pride is gone.ਸਦ ਹੀ ਲਾਗਾ ਸਹਜਿ ਧਿਆਨ ॥sadh hee laagaa sahaj dhiaan ||I keep my meditation always focused on the Cosmic Lord.ਅਨਦਿਨੁ ਗਾਵੈ ਏਕੋ ਨਾਮ ॥੩॥anadhin gaavai eko naam ||3||Night and day, I sing the One Name. ||3||ਇਸੁ ਜੁਗ ਮਹਿ ਵਡਿਆਈ ਪਾਈ ॥eis jug meh vaddiaaiee paiee ||I have obtained glorious greatness in this age,ਪੂਰੇ ਗੁਰ ਤੇ ਨਾਮੁ ਧਿਆਈ ॥poore gur te naam dhiaaiee ||from the Perfect Guru, meditating on the Naam.ਜਹ ਦੇਖਾ ਤਹ ਰਹਿਆ ਸਮਾਈ ॥jeh dhekhaa teh rahiaa samaiee ||Wherever I look, I see the Lord permeating and pervading.ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥sadhaa sukhadhaataa keemat nahee paiee ||4||He is forever the Giver of peace; His worth cannot be estimated. ||4||ਪੂਰੈ ਭਾਗਿ ਗੁਰੁ ਪੂਰਾ ਪਾਇਆ ॥poorai bhaag gur pooraa paiaa ||By perfect destiny, I have found the Perfect Guru.ਅੰਤਰਿ ਨਾਮੁ ਨਿਧਾਨੁ ਦਿਖਾਇਆ ॥a(n)tar naam nidhaan dhikhaiaa ||He has revealed to me the treasure of the Naam, deep within the nucleus of my self.ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥gur kaa sabadh at meettaa laiaa ||The Word of the Guru's Shabad is so very sweet.ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥naanak tirasan bujhee man tan sukh paiaa ||5||6||4||6||10||O Nanak, my thirst is quenched, and my mind and body have found peace. ||5||6||4||6||10||Guru Amar Daas Ji in Raag Bilaaval - 798
-
66
Daily Hukamnama: Sikh Wisdom ANG 685,686 May 25th 2026
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆdhanaasaree mahalaa pehilaa ghar doojaa asaTapadheeaaDhanaasaree, First Mehla, Second House, Ashtpadheeyaa:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਗੁਰੁ ਸਾਗਰੁ ਰਤਨੀ ਭਰਪੂਰੇ ॥gur saagar ratanee bharapoore ||The Guru is the ocean, filled with pearls.ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥a(n)mirat sa(n)t chugeh nahee dhoore ||The Saints gather in the Ambrosial Nectar; they do not go far away from there.ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥har ras chog chugeh prabh bhaavai ||They taste the subtle essence of the Lord; they are loved by God.ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥saravar meh ha(n)s praanapat paavai ||1||Within this pool, the swans find their Lord, the Lord of their souls. ||1||ਕਿਆ ਬਗੁ ਬਪੁੜਾ ਛਪੜੀ ਨਾਇ ॥kiaa bag bapuRaa chhapaRee nai ||What can the poor crane accomplish by bathing in the mud puddle?ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥keechaR ddoobai mail na jai ||1|| rahaau ||It sinks into the mire, and its filth is not washed away. ||1||Pause||ਰਖਿ ਰਖਿ ਚਰਨ ਧਰੇ ਵੀਚਾਰੀ ॥rakh rakh charan dhare veechaaree ||After careful deliberation, the thoughtful person takes a step.ਦੁਬਿਧਾ ਛੋਡਿ ਭਏ ਨਿਰੰਕਾਰੀ ॥dhubidhaa chhodd bhe nira(n)kaaree ||Forsaking duality, he becomes a devotee of the Formless Lord.ਮੁਕਤਿ ਪਦਾਰਥੁ ਹਰਿ ਰਸ ਚਾਖੇ ॥mukat padhaarath har ras chaakhe ||He obtains the treasure of liberation, and enjoys the sublime essence of the Lord.aavan jaan rahe gur raakhe ||2||His comings and goings end, and the Guru protects him. ||2|saravar ha(n)saa chhodd na jai ||The swan do not leave this pool.prem bhagat kar sahaj samai ||In loving devotional worship, they merge in the Celestial Lord.saravar meh ha(n)s ha(n)s meh saagar ||The swans are in the pool, and the pool is in the swans.akath kathaa gur bachanee aadhar ||3||They speak the Unspoken Speech, and they honor and revere the Guru's Word. ||3||su(n)n ma(n)ddal ik jogee baise ||The Yogi, the Primal Lord, sits within the celestial sphere of deepest Samaadhi.naar na purakh kahahu kouoo kaise ||He is not male, and He is not female; how can anyone describe Him?tirabhavan jot rahe liv laiee ||The three worlds continue to center their attention on His Light.sur nar naath sache saranaiee ||4||The silent sages and the Yogic masters seek the Sanctuary of the True Lord. ||4||aana(n)dh mool anaath adhaaree ||The Lord is the source of bliss, the support of the helpless.guramukh bhagat sahaj beechaaree ||The Gurmukhs worship and contemplate the Celestial Lord.bhagat vachhal bhai kaaTanahaare ||God is the Lover of His devotees, the Destroyer of fear.haumai maar mile pag dhaare ||5||Subduing ego, one meets the Lord, and places his feet on the Path. ||5||anik jatan kar kaal sa(n)taae ||He makes many efforts, but still, the Messenger of Death tortures him.maran likhai ma(n)ddal meh aae ||Destined only to die, he comes into the world.janam padhaarath dhubidhaa khovai ||He wastes this precious human life through duality.aap na cheenas bhram bhram rovai ||6||He does not know his own self, and trapped by doubts, he cries out in pain. ||6||kahatau paRatau sunatau ek ||Speak, read and hear of the One Lord.dheeraj dharam dharaneedhar Tek ||The Support of the earth shall bless you with courage, righteousness and protection.jat sat sa(n)jam ridhai samaae ||Chastity, purity and self-restraint are infused into the heart,chauthe padh kau je man pateeaae ||7||when one centers his mind in the fourth state. ||7||saache niramal mail na laagai ||They are immaculate and true, and filth does not stick to them.gur kai sabadh bharam bhau bhaagai ||Through the Word of the Guru's Shabad, their doubt and fear depart.soorat moorat aadh anoop ||The form and personality of the Primal Lord are incomparably beautiful.naanak jaachai saach saroop ||8||1||Nanak begs for the Lord, the Embodiment of Truth. ||8||1||Guru Nanak Dev Ji in Raag Dhanaasree - 685,686
-
65
Daily Hukamnama: Sikh Wisdom ANG 730,731 May 24th 2026 #hukamnama #darbarsahib
ਸੂਹੀ ਮਹਲਾ ੧ ॥soohee mahalaa pehilaa ||Soohee, First Mehla:ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥kaun taraajee kavan tulaa teraa kavan saraaf bulaavaa ||ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ What scale, what weights, and what assayer shall I call for You, Lord?ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥kaun guroo kai peh dheekhiaa levaa kai peh mul karaavaa ||1||ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧।From what guru should I receive instruction? By whom should I have Your value appraised? ||1||ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥mere laal jeeau teraa a(n)t na jaanaa ||ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) ।O my Dear Beloved Lord, Your limits are not known.ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥too(n) jal thal maheeal bharipur leenaa too(n) aape sarab samaanaa ||1|| rahaau ||ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ।You pervade the water, the land, and the sky; You Yourself are All-pervading. ||1||Pause||ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥man taaraajee chit tulaa teree sev saraaf kamaavaa ||ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ)Mind is the scale, consciousness the weights, and the performance of Your service is the appraiser.ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ghaT hee bheetar so sahu tolee in bidh chit rahaavaa ||2||ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨।Deep within my heart, I weigh my Husband Lord; in this way I focus my consciousness. ||2||ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥aape ka(n)ddaa tol taraajee aape tolanahaaraa ||(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ You Yourself are the balance, the weights and the scale; You Yourself are the weigher.ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥aape dhekhai aape boojhai aape hai vanajaaraa ||3||ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩।You Yourself see, and You Yourself understand; You Yourself are the trader. ||3||ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥a(n)dhulaa neech jaat paradhesee khin aavai til jaavai ||ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈThe blind, low class wandering soul, comes for a moment, and departs in an instant.ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥taa kee sa(n)gat naanak rahadhaa kiau kar mooRaa paavai ||4||2||9||ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯।In its company, Nanak dwells; how can the fool attain the Lord? ||4||2||9||Guru Nanak Dev Ji in Raag Soohee - 730,731
-
64
Daily Hukamnama ANG : Sikh Wisdom 646 May 20th 2026 #hukamnama #darbarsahib
ਸਲੋਕੁ ਮਃ ੩ ॥salok mahalaa teejaa ||Shalok, Third Mehla:ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥sekhaa chauchakiaa chauvaiaa eh man ikat ghar aan ||ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆO Shaykh, you wander in the four directions, blown by the four winds; bring your mind back to the home of the One Lord.ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ehaR tehaR chhadd too gur kaa sabadh pachhaan ||ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ Renounce your petty arguments, and realize the Word of the Guru's Shabad.ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥satigur agai ddeh pau sabh kichh jaanai jaan ||ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; Bow in humble respect before the True Guru; He is the Knower who knows everything.ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥aasaa manasaa jalai too hoi rahu mihamaan ||ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ;Burn away your hopes and desires, and live like a guest in this world.ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥satigur kai bhaanai bhee chaleh taa dharageh paaveh maan ||ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ If you walk in harmony with the True Guru's Will, then you shall be honored in the Court of the Lord.ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥naanak j naam na chetanee tin dhig painan dhig khaan ||1||ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ O Nanak, those who do not contemplate the Naam, the Name of the Lord - cursed are their clothes, and cursed is their food. ||1||ਮਃ ੩ ॥mahalaa teejaa ||Third Mehla:ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥har gun toT na aaviee keemat kahan na jai ||ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; There is no end to the Lord's Glorious Praises; His worth cannot be described.ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥naanak guramukh har gun raveh gun meh rahai samai ||2||ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।O Nanak, the Gurmukhs chant the Glorious Praises of the Lord; they are absorbed in His Glorious Virtues. ||2||ਪਉੜੀ ॥pauRee ||Pauree:ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥har cholee dheh savaaree kadd paidhee bhagat kar ||ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ The Lord has adorned the coat of the body; He has embroidered it with devotional worship.ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥har paaT lagaa adhikaiee bahu bahu bidh bhaat kar ||ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; The Lord has woven His silk into it, in so many ways and fashions.ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥koiee boojhai boojhanahaaraa a(n)tar bibek kar ||ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ ।How rare is that man of understanding, who understands, and deliberates within.ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥so boojhai eh bibek jis bujhaae aap har ||ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ ।He alone understands these deliberations, whom the Lord Himself inspires to understand.ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥jan naanak kahai vichaaraa guramukh har sat har ||11||ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।Poor servant Nanak speaks: the Gurmukhs know the Lord, the Lord is True. ||11||Guru Amar Daas Ji in Raag Sorath - 646
-
63
Daily Hukamnama: Sikh Wisdom ANG 711 December 9th 2025 #hukamnama
ਟੋਡੀ ਮਹਲਾ ੫ ॥Toddee mahalaa panjavaa ||Todee, Fifth Mehla:ਹਰਿ ਬਿਸਰਤ ਸਦਾ ਖੁਆਰੀ ॥har bisarat sadhaa khuaaree ||ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ । Forgetting the Lord, one is ruined forever.ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥taa kau dhokhaa kahaa biaapai jaa kau oT tuhaaree || rahaau ||ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ।ਰਹਾਉ।How can anyone be deceived, who has Your Support, O Lord? ||Pause||ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥bin simaran jo jeevan balanaa sarap jaise arajaaree ||ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ Without meditating in remembrance on the Lord, life is like a burning fire, even if one lives long, like a snake.ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥nav kha(n)ddan ko raaj kamaavai a(n)t chalaigo haaree ||1||ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।੧।One may rule over the nine regions of the earth, but in the end, he shall have to depart, losing the game of life. ||1||ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥gun nidhaan gun tin hee gaae jaa kau kirapaa dhaaree ||ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ । He alone sings the Glorious Praises of the Lord, the treasure of virtue, upon whom the Lord showers His Grace.ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥so sukheeaa dha(n)n aus janamaa naanak tis balihaaree ||2||2||ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।He is at peace, and his birth is blessed; Nanak is a sacrifice to him. ||2||2||Guru Arjan Dev Ji in Raag Todee - 711
-
62
Daily Hukamnama: Sikh Wisdom ANG 676 May 17th 2026 #hukamnama #darbarsahib
ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥firat firat bheTe jan saadhoo poorai gur samajhaiaa ||ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ Wandering and roaming around, I met the Holy Perfect Guru, who has taught me.ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥aan sagal bidh kaa(n)m na aavai har har naam dhiaaiaa ||1||(ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧।All other devices did not work, so I meditate on the Name of the Lord, Har, Har. ||1||ਤਾ ਤੇ ਮੋਹਿ ਧਾਰੀ ਓਟ ਗੋਪਾਲ ॥taa te moh dhaaree oT gopaal ||ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । For this reason, I sought the Protection and Support of my Lord, the Cherisher of the Universe.ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥saran pario pooran paramesur binase sagal ja(n)jaal || rahaau ||(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ।I sought the Sanctuary of the Perfect Transcendent Lord, and all my entanglements were dissolved. ||Pause||ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥surag mirat piaal bhoo ma(n)ddal sagal biaape mai ||ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ Paradise, the earth, the nether regions of the underworld, and the globe of the world - all are engrossed in Maya.ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥jeea audhaaran sabh kul taaran har har naam dhiaai ||2||ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨।To save your soul, and liberate all your ancestors, meditate on the Name of the Lord, Har, Har. ||2||ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥naanak naam nira(n)jan gaieeaai paieeaai sarab nidhaanaa ||ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ,O Nanak, singing the Naam, the Name of the Immaculate Lord, all treasures are obtained.ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥kar kirapaa jis dhei suaamee birale kaahoo jaanaa ||3||3||21||, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।Only that rare person, whom the Lord and Master blesses with His Grace, comes to know this. ||3||3||21||Guru Arjan Dev Ji in Raag Dhanaasree - 676
-
61
Daily Hukamnama: Sikh Wisdom ANG 692 May 16th 2026 #hukamnama #darbarsahib
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥jo jan bhaau bhagat kachh jaanai taa kau acharaj kaaho ||ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ That humble being, who knows even a little about loving devotional worship - what surprises are there for him?ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥jiau jal jal meh pais na nikasai tiau ddur milio julaaho ||1||ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧।Like water, dripping into water, which cannot be separated out again, so is the weaver Kabeer, with softened heart, merged into the Lord. ||1||ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥har ke logaa mai tau mat kaa bhoraa ||ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । O people of the Lord, I am just a simple-minded fool.ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥jau tan kaasee tajeh kabeeraa ramieeaai kahaa nihoraa ||1|| rahaau ||(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ।If Kabeer were to leave his body at Benares, and so liberate himself, what obligation would he have to the Lord? ||1||Pause||ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥kahat kabeer sunahu re loiee bharam na bhoolahu koiee ||(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ)Says Kabeer, listen, O people - do not be deluded by doubt.ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥kiaa kaasee kiaa uookhar magahar raam ridhai jau hoiee ||2||3|| ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।What is the difference between Benares and the barren land of Maghar, if the Lord is within one's heart? ||2||3||Bhagat Kabeer Ji in Raag Dhanaasree - 692
-
60
Daily Hukamnama: Sikh Wisdom ANG 742,743 May 14th 2026 #hukamnama #darbarsahib
ਸੂਹੀ ਮਹਲਾ ੫ ॥soohee mahalaa panjavaa ||Soohee, Fifth Mehla:ਅਨਿਕ ਬੀਂਗ ਦਾਸ ਕੇ ਪਰਹਰਿਆ ॥anik bee(n)g dhaas ke parahariaa ||ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇGod covers the many shortcomings of His slaves.ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥kar kirapaa prabh apanaa kariaa ||1||ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧।Granting His Mercy, God makes them His own. ||1||ਤੁਮਹਿ ਛਡਾਇ ਲੀਓ ਜਨੁ ਅਪਨਾ ॥tumeh chhaddai leeo jan apanaa ||ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀYou emancipate Your humble servant,ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥aurajh pario jaal jag supanaa ||1|| rahaau ||ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ ।੧।ਰਹਾਉ।and rescue him from the noose of the world, which is just a dream. ||1||Pause||ਪਰਬਤ ਦੋਖ ਮਹਾ ਬਿਕਰਾਲਾ ॥parabat dhokh mahaa bikaraalaa ||ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ Even huge mountains of sin and corruptionਖਿਨ ਮਹਿ ਦੂਰਿ ਕੀਏ ਦਇਆਲਾ ॥੨॥khin meh dhoor ke'ee dhiaalaa ||2||ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨।are removed in an instant by the Merciful Lord. ||2||ਸੋਗ ਰੋਗ ਬਿਪਤਿ ਅਤਿ ਭਾਰੀ ॥sog rog bipat at bhaaree ||ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ Sorrow, disease and the most terrible calamitiesਦੂਰਿ ਭਈ ਜਪਿ ਨਾਮੁ ਮੁਰਾਰੀ ॥੩॥dhoor bhiee jap naam muraaree ||3||ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩।are removed by meditating on the Naam, the Name of the Lord. ||3||ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥dhirasaT dhaar leeno laR lai ||ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆBestowing His Glance of Grace, He attaches us to the hem of His robe.ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥har charan gahe naanak saranai ||4||22||28||ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ ।੪।੨੨।੨੮।Grasping the Lord's Feet, O Nanak, we enter His Sanctuary. ||4||22||28||Guru Arjan Dev Ji in Raag Soohee - 743,743
-
59
Daily Hukamnama: Sikh Wisdom ANG 702 May 13th 2026 #hukamnama #darbarsahib
ਜੈਤਸਰੀ ਮਹਲਾ ੫ ॥jaitasaree mahalaa panjavaa ||Jaitsree, Fifth Mehla:ਆਏ ਅਨਿਕ ਜਨਮ ਭ੍ਰਮਿ ਸਰਣੀ ॥aae anik janam bhram saranee ||ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ After wandering through so many incarnations, I have come to Your Sanctuary.ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥audhar dheh a(n)dh koop te laavahu apunee charanee ||1|| rahaau ||ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ।Save me - lift my body up out of the deep, dark pit of the world, and attach me to Your feet. ||1||Pause||ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥giaan dhiaan kichh karam na jaanaa naahin niramal karanee ||ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ I do not know anything about spiritual wisdom, meditation or karma, and my way of life is not clean and pure.ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥saadhasa(n)gat kai a(n)chal laavahu bikham nadhee jai taranee ||1||ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧।Please attach me to the hem of the robe of the Saadh Sangat, the Company of the Holy; help me to cross over the terrible river. ||1||ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥sukh sa(n)pat maiaa ras meette ieh nahee man meh dharanee ||ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ Comforts, riches and the sweet pleasures of Maya - do not implant these within your mind.ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥har dharasan tirapat naanak dhaas paavat har naam ra(n)g aabharanee ||2||8||12||ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. ||2||8||12||Guru Arjan Dev Ji in Raag Jaithsree - 702
-
58
Daily Hukamnama: Sikh Wisdom ANG 682 May 12th 2026 #hukamnama #darbarsahib
ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥jis kau bisarai praanapat dhaataa soiee ganahu abhaagaa ||ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । One who forgets the Lord of life, the Great Giver - know that he is most unfortunate.ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥charan kamal jaa kaa man raagio amia sarovar paagaa ||1||ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।One whose mind is in love with the Lord's lotus feet, obtains the pool of ambrosial nectar. ||1||ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥teraa jan raam naam ra(n)g jaagaa ||ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ ।Your humble servant awakes in the Love of the Lord's Name.ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥aalas chheej giaa sabh tan te preetam siau man laagaa || rahaau || ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ।All laziness has departed from his body, and his mind is attached to the Beloved Lord. ||Pause||ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥jeh jeh pekhau teh naarain sagal ghaTaa meh taagaa ||ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) ।Wherever I look, the Lord is there; He is the string, upon which all hearts are strung.ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥naam audhak peevat jan naanak tiaage sabh anuraagaa ||2||16||47||ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੯।੪੭।Drinking in the water of the Naam, servant Nanak has renounced all other loves. ||2||16||47||Guru Arjan Dev Ji in Raag Dhanaasree - 682
-
57
Daily Hukamnama: Sikh Wisdom ANG 722 May 11th 2026 #hukamnama #darbarsahib
ਤਿਲੰਗ ਮਃ ੧ ॥tila(n)g mahalaa pehilaa ||Tilang, First Mehla:ਇਆਨੜੀਏ ਮਾਨੜਾ ਕਾਇ ਕਰੇਹਿ ॥eiaanaRe'e maanaRaa kai kareh ||O foolish and ignorant soul-bride, why are you so proud?ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥aapanaRai ghar har ra(n)go kee na maaneh ||Within the home of your own self, why do you not enjoy the Love of your Lord?ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥sahu neRai dhan ka(n)male'ee baahar kiaa ddooddeh ||Your Husband Lord is so very near, O foolish bride; why do you search for Him outside?ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥bhai keeaa dheh salaieeaa nainee bhaav kaa kar seegaaro ||Apply the Fear of God as the maascara to adorn your eyes, and make the Love of the Lord your ornament.ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥taa sohaagan jaaneeaai laagee jaa sahu dhare piaaro ||1||Then, you shall be known as a devoted and committed soul-bride, when you enshrine love for your Husband Lord. ||1||ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥eiaanee baalee kiaa kare jaa dhan ka(n)t na bhaavai ||What can the silly young bride do, if she is not pleasing to her Husband Lord?ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥karan palaeh kare bahutere saa dhan mahal na paavai ||She may plead and implore so many times, but still, such a bride shall not obtain the Mansion of the Lord's Presence.ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥vin karamaa kichh paieeaai naahee je bahuteraa dhaavai ||Without the karma of good deeds, nothing is obtained, although she may run around frantically.ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥lab lobh aha(n)kaar kee maatee maiaa maeh samaanee ||She is intoxicated with greed, pride and egotism, and engrossed in Maya.ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥einee baatee sahu paieeaai naahee bhiee kaaman iaanee ||2||She cannot obtain her Husband Lord in these ways; the young bride is so foolish! ||2||ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥jai puchhahu sohaaganee vaahai kinee baatee sahu paieeaai ||Go and ask the happy, pure soul-brides, how did they obtain their Husband Lord?ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥jo kichh kare so bhalaa kar maaneeaai hikamat hukam chukaieeaai ||Whatever the Lord does, accept that as good; do away with your own cleverness and self-will.ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥jaa kai prem padhaarath paieeaai tau charanee chit laieeaai ||By His Love, true wealth is obtained; link your consciousness to His lotus feet.ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥sahu kahai so keejai tan mano dheejai aaisaa paramal laieeaai ||As your Husband Lord directs, so you must act; surrender your body and mind to Him, and apply this perfume to yourself.ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ev kaheh sohaaganee bhaine inee baatee sahu paieeaai ||3||So speaks the happy soul-bride, O sister; in this way, the Husband Lord is obtained. ||3||ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥aap gavaieeaai taa sahu paieeaai aaur kaisee chaturaiee ||Give up your selfhood, and so obtain your Husband Lord; what other clever tricks are of any use?ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥sahu nadhar kar dhekhai so dhin lekhai kaaman nau nidh paiee ||When the Husband Lord looks upon the soul-bride with His Gracious Glance, that day is historic - the bride obtains the nine treasures.ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥aapane ka(n)t piaaree saa sohaagan naanak saa sabharaiee ||She who is loved by her Husband Lord, is the true soul-bride; O Nanak, she is the queen of all.ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥aaise ra(n)g raatee sahaj kee maatee ahinis bhai samaanee ||Thus she is imbued with His Love, intoxicated with delight; day and night, she is absorbed in His Love.ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥su(n)dhar sai saroop bichakhan kaheeaai saa siaanee ||4||2||4||She is beautiful, glorious and brilliant; she is known as truly wise. ||4||2||4||Guru Nanak Dev Ji in Raag Tilang - 722
-
56
Daily Hukamnama: Sikh Wisdom ANG 688 March 10th 2026 #hukamnama #darbarsahib
ਧਨਾਸਰੀ ਮਹਲਾ ੪ ॥dhanaasaree mahalaa chauthhaa ||Dhanaasaree, Fourth Mehla:ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥kalijug kaa dharam kahahu tum bhaiee kiv chhooTeh ham chhuTakaakee ||ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? Tell me, O Siblings of Destiny, the religion for this Dark Age of Kali Yuga. I seek emancipation - how can I be emancipated?ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥har har jap beRee har tulahaa har japio tarai taraakee ||1||ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।Meditation on the Lord, Har, Har, is the boat, the raft; meditating on the Lord, the swimmer swims across. ||1||ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥har jee laaj rakhahu har jan kee ||ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ O Dear Lord, protect and preserve the honor of Your humble servant.ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥har har japan japaavahu apanaa ham maagee bhagat ikaakee || rahaau ||ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।O Lord, Har, Har, please make me chant the chant of Your Name; I beg only for Your devotional worship. ||Pause||ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥har ke sevak se har piaare jin japio har bachanaakee ||ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।The Lord's servants are very dear to the Lord; they chant the Word of the Lord's Bani.ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥lekhaa chitr gupat jo likhiaa sabh chhooTee jam kee baakee ||2||ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।The account of the recording angels, Chitr and Gupt, and the account with the Messenger of Death is totally erased. ||2||ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥har ke sa(n)t japio man har har lag sa(n)gat saadh janaa kee ||ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,The Saints of the Lord meditate on the Lord in their minds; they join the Saadh Sangat, the Company of the Holy.ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥dhineear soor tirasanaa agan bujhaanee siv chario cha(n)dh cha(n)dhaakee ||3||ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) The piercing sun of desires has set, and the cool moon has risen. ||3||ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥tum vadd purakh vadd agam agochar tum aape aap apaakee ||ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । You are the Greatest Being, absolutely unapproachable and unfathomable; You created the Universe from Your Own Being.ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥jan naanak kau prabh kirapaa keejai kar dhaasan dhaas dhasaakee ||4||6||ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।O God, take pity on servant Nanak, and make him the slave of the slave of Your slaves. ||4||6||Guru Raam Daas Ji in Raag Dhanaasree - 668
-
55
Daily Hukamnama: Sikh Wisdom ANG 639,640 May 9th 2026 #hukamnama #darbarsahib
Sorat'h, Fifth Mehla, First House, Ashtpadheeyaa:One Universal Creator God. By The Grace Of The True Guru:The One who created the whole world, O Siblings of Destiny, is the Almighty Lord, the Cause of causes.He fashioned the soul and the body, O Siblings of Destiny, by His own power.How can He be described? How can He be seen, O Siblings of Destiny? The Creator is One; He is indescribable.Praise the Guru, the Lord of the Universe, O Siblings of Destiny; through Him, the essence is known. ||1||O my mind, meditate on the Lord, the Lord God.He blesses His servant with the gift of the Naam; He is the Destroyer of pain and suffering. ||Pause||Everything is in His home, O Siblings of Destiny; His warehouse is overflowing with the nine treasures.His worth cannot be estimated, O Siblings of Destiny; He is lofty, inaccessible and infinite.He cherishes all beings and creatures, O Siblings of Destiny; he continually takes care of them.So meet with the Perfect True Guru, O Siblings of Destiny, and merge in the Word of the Shabad. ||2||Adoring the feet of the True Guru, O Siblings of Destiny, doubt and fear are dispelled.Joining the Society of the Saints, cleanse your mind, O Siblings of Destiny, and dwell in the Name of the Lord.The darkness of ignorance shall be dispelled, O Siblings of Destiny, and the lotus of your heart shall blossom forth.By the Guru's Word, peace wells up, O Siblings of Destiny; all fruits are with the True Guru. ||3||Give up your sense of mine and yours, O Siblings of Destiny, and become the dust of the feet of all.In each and every heart, God is contained, O Siblings of Destiny; He sees, and hears, and is ever-present with us.On that day when one forgets the Supreme Lord God, O Siblings of Destiny, on that day, one ought to die crying out in pain.He is the all-powerful Cause of Causes, O Siblings of Destiny; he is totally filled with all powers. ||4||The Love of the Name is the greatest treasure, O Siblings of Destiny; through it, emotional attachment to Maya is dispelled.If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind.The heart-lotus of the Gurmukh blossoms forth, O Siblings of Destiny, and the heart is illumined.The Glory of God has been revealed, O Siblings of Destiny, and the earth and sky have blossomed forth. ||5||The Perfect Guru has blessed me with contentment, O Siblings of Destiny; day and night, I remain attached to the Lord's Love.My tongue continually chants the Lord's Name, O Siblings of Destiny; this is the true taste, and the object of human life.Listening with my ears, I hear and so I live, O Siblings of Destiny; I have obtained the unchanging, unmoving state.That soul,which does not place its faith in the Lord shall burn, O Siblings of Destiny. ||6||My Lord and Master has so many virtues, O Siblings of Destiny; I am a sacrifice to Him.He nurtures even the most worthless, O Siblings of Destiny, and gives home to the homeless.He gives us nourishment with each and every breath, O Siblings of Destiny; His Name is everlasting.One who meets with the True Guru, O Siblings of Destiny, does so only by perfect destiny. ||7||Without Him, I cannot live, even for an instant, O Siblings of Destiny; He is totally filled with all powers.With every breath and morsel of food, I will not forget Him, O Siblings of Destiny; I behold Him ever-present.In the Saadh Sangat, the Company of the Holy, I meet Him, O Siblings of Destiny; He is totally pervading and permeating everywhere.Those who do not embrace love for the Lord, O Siblings of Destiny, always die crying out in pain. ||8||Grasping hold of the hem of His robe, O Siblings of Destiny, we are carried across the world-ocean of fear and pain.By His Glance of Grace, He has blessed us, O Siblings of Destiny; He shall be with us until the very end.Guru Arjan Dev Ji in Raag Sorath - 639,640
-
54
Daily Hukamnama: Sikh Wisdom ANG 597,598 May 7th 2026 #hukamnama #darbarsahib
ਸੋਰਠਿ ਮਹਲਾ ੧ ॥soratt mahalaa pehilaa ||Sorat'h, First Mehla:ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥too prabh dhaataa dhaan mat pooraa ham thaare bhekhaaree jeeau ||ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । You, God, are the Giver of gifts, the Lord of perfect understanding; I am a mere beggar at Your Door.ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥mai kiaa maagau kichh thir na rahaiee har dheejai naam piaaree jeeau ||1||ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।What should I beg for? Nothing remains permanent; O Lord, please, bless me with Your Beloved Name. ||1||ਘਟਿ ਘਟਿ ਰਵਿ ਰਹਿਆ ਬਨਵਾਰੀ ॥ghaT ghaT rav rahiaa banavaaree ||ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । In each and every heart, the Lord, the Lord of the forest, is permeating and pervading.ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥jal thal maheeal gupato varatai gur sabadhee dhekh nihaaree jeeau || rahaau ||ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।In the water, on the land, and in the sky, He is pervading but hidden; through the Word of the Guru's Shabad, He is revealed. ||Pause||ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥marat piaal akaas dhikhaio gur satigur kirapaa dhaaree jeeau ||(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ ।In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy.ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥so braham ajonee hai bhee honee ghaT bheetar dhekh muraaree jeeau ||2||ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।He is the unborn Lord God; He is, and shall ever be. Deep within your heart, behold Him, the Destroyer of ego. ||2||ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥janam maran kau ih jag bapuRo in dhoojai bhagat visaaree jeeau ||ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । This wretched world is caught in birth and death; in the love of duality, it has forgotten devotional worship of the Lord.ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥satigur milai ta guramat paieeaai saakat baajee haaree jeeau ||3||ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।Meeting the True Guru, the Guru's Teachings are obtained; the faithless cynic loses the game of life. ||3||ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥satigur ba(n)dhan toR niraare bahuR na garabh majhaaree jeeau ||ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । Breaking my bonds, the True Guru has set me free, and I shall not be cast into the womb of reincarnation again.ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥naanak giaan ratan paragaasiaa har man vasiaa nira(n)kaaree jeeau ||4||8||ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।O Nanak, the jewel of spiritual wisdom shines forth, and the Lord, the Formless Lord, dwells within my mind. ||4||8||Guru Nanak Dev Ji in Raag Sorath - 597,598
-
53
Daily Hukamnama: Sikh Wisdom ANG 804 November 25th 2026 #hukamnama #darbarsahib
ਬਿਲਾਵਲੁ ਮਹਲਾ ੫ ॥bilaaval mahalaa panjavaa ||Bilaaval, Fifth Mehla:ਮਾਤ ਪਿਤਾ ਸੁਤ ਸਾਥਿ ਨ ਮਾਇਆ ॥maat pitaa sut saath na maiaa ||ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, Mother, father, children and the wealth of Maya, will not go along with you.ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥saadhasa(n)g sabh dhookh miTaiaa ||1||ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ।੧।In the Saadh Sangat, the Company of the Holy, all pain is dispelled. ||1||ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥rav rahiaa prabh sabh meh aape ||ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ।God Himself is pervading, and permeating all.ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥har jap rasanaa dhukh na viaape ||1|| rahaau ||ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।Chant the Name of the Lord with your tongue, and pain will not afflict you. ||1||Pause||ਤਿਖਾ ਭੂਖ ਬਹੁ ਤਪਤਿ ਵਿਆਪਿਆ ॥tikhaa bhookh bahu tapat viaapiaa ||ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੱੁਖ ਤੇ ਸੜਨ ਵਿਚ ਫਸਿਆ ਪਿਆ ਹੈ ।One who is afflicted by the terrible fire of thirst and desire,ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥seetal bhe har har jas jaapiaa ||2||ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ।੨।becomes cool, chanting the Praises of the Lord, Har, Har. ||2||ਕੋਟਿ ਜਤਨ ਸੰਤੋਖੁ ਨ ਪਾਇਆ ॥koT jatan sa(n)tokh na paiaa ||ਹੇ ਭਾਈ! ਕੋ੍ਰੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ ।By millions of efforts, peace is not obtained;ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥man tirapataanaa har gun gaiaa ||3||ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ।੩।the mind is satisfied only by singing the Glorious Praises of the Lord. ||3||ਦੇਹੁ ਭਗਤਿ ਪ੍ਰਭ ਅੰਤਰਜਾਮੀ ॥dheh bhagat prabh a(n)tarajaamee ||ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ।Please bless me with devotion, O God, O Searcher of hearts.ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥naanak kee bena(n)tee suaamee ||4||5||10||ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ।੪।੫।੧੦।This is Nanak's prayer, O Lord and Master. ||4||5||10||Guru Arjan Dev Ji in Raag Bilaaval - 804
-
52
Daily Hukamnama: Sikh Wisdom ANG 752 May 3rd 2026 #hukamnama #darbarsahib
ਸੂਹੀ ਮਹਲਾ ੧ ॥soohee mahalaa pehilaa ||Soohee, First Mehla:ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥jiau aaran lohaa pai bha(n)n ghaRaieeaai ||As iron is melted in the forge and re-shaped,ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥tiau saakat jonee pai bhavai bhavaieeaai ||1||so is the godless materialist reincarnated, and forced to wander aimlessly. ||1||ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥bin boojhe sabh dhukh dhukh kamaavanaa ||Without understanding, everything is suffering, earning only more suffering.ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥haumai aavai jai bharam bhulaavanaa ||1|| rahaau ||In his ego, he comes and goes, wandering in confusion, deluded by doubt. ||1||Pause||ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥too(n) guramukh rakhanahaar har naam dhiaaieeaai ||You save those who are Gurmukh, O Lord, through meditation on Your Naam.ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥meleh tujheh rajai sabadh kamaieeaai ||2||You blend with Yourself, by Your Will, those who practice the Word of the Shabad. ||2||ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥too(n) kar kar vekheh aap dheh su paieeaai ||You created the Creation, and You Yourself gaze upon it; whatever You give, is received.ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥too dhekheh thaap authaap dhar beenaieeaai ||3||You watch, establish and disestablish; You keep all in Your vision at Your Door. ||3||ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥dhehee hovag khaak pavan auddaieeaai ||The body shall turn to dust, and the soul shall fly away.ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥eih kithai ghar aautaak mahal na paieeaai ||4||So where are their homes and resting places now? They do not find the Mansion of the Lord's Presence, either. ||4||ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥dhih dheevee a(n)dh ghor ghab muhaieeaai ||In the pitch darkness of broad daylight, their wealth is being plundered.ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥garab musai ghar chor kis rooaaieeaai ||5||Pride is looting their homes like a thief; where can they file their complaint? ||5||ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥guramukh chor na laag har naam jagaieeaai ||The thief does not break into the home of the Gurmukh; he is awake in the Name of the Lord.ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥sabadh nivaaree aag jot dheepaieeaai ||6||The Word of the Shabad puts out the fire of desire; God's Light illuminates and enlightens. ||6||ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥laal ratan har naam gur surat bujhaieeaai ||The Naam, the Name of the Lord, is a jewel, a ruby; the Guru has taught me the Word of the Shabad.ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥sadhaa rahai nihakaam je guramat paieeaai ||7||One who follows the Guru's Teachings remains forever free of desire. ||7||ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥raat dhihai har naau ma(n)n vasaieeaai ||Night and day, enshrine the Lord's Name within your mind.ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥naanak mel milai je tudh bhaieeaai ||8||2||4||Please unite Nanak in Union, O Lord, if it is pleasing to Your Will. ||8||2||4||Guru Nanak Dev Ji in Raag Soohee - 752
-
51
Daily Hukamnama: Sikh Wisdom ANG 630 May 2nd 2026 #hukamnama #darbarsahib
ਸੋਰਠਿ ਮਹਲਾ ੫ ॥soratt mahalaa panjavaa ||Sorat'h, Fifth Mehla:ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥sarab sukhaa kaa dhaataa satigur taa kee saranee paieeaai ||ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । The True Guru is the Giver of all peace and comfort - seek His Sanctuary.ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥dharasan bheTat hot ana(n)dhaa dhookh giaa har gaieeaai ||1||ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।Beholding the Blessed Vision of His Darshan, bliss ensues, pain is dispelled, and one sings the Lord's Praises. ||1||ਹਰਿ ਰਸੁ ਪੀਵਹੁ ਭਾਈ ॥har ras peevahu bhaiee ||ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋDrink in the sublime essence of the Lord, O Siblings of Destiny.ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥naam japahu naamo aaraadhahu gur poore kee saranaiee || rahaau ||ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ।Chant the Naam, the Name of the Lord; worship the Naam in adoration, and enter the Sanctuary of the Perfect Guru. ||Pause||ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥tiseh paraapat jis dhur likhiaa soiee pooran bhaiee ||ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ Only one who has such pre-ordained destiny receives it; he alone becomes perfect, O Siblings of Destiny.ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥naanak kee bena(n)tee prabh jee naam rahaa liv laiee ||2||25||89||। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।Nanak's prayer, O Dear God, is to remain lovingly absorbed in the Naam. ||2||25||89||Guru Arjan Dev Ji in Raag Sorath - 630
-
50
Daily Hukamnama: Sikh Wisdom ANG 658 May 1st 2026 #hukamnama #darbarsahib
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥dhulabh janam pu(n)n fal paio birathaa jaat abibekai ||ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, I obtained this precious human life as a reward for my past actions, but without discriminating wisdom, it is wasted in vain.ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥raaje i(n)dhr samasar gireh aasan bin har bhagat kahahu keh lekhai ||1||ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧।Tell me, without devotional worship of the Lord, of what use are mansions and thrones like those of King Indra? ||1||ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥n beechaario raajaa raam ko ras ||ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆYou have not considered the sublime essence of the Name of the Lord, our King;ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥jeh ras an ras beesar jaahee ||1|| rahaau ||ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ।this sublime essence shall cause you to forget all other essences. ||1||Pause||ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥jaan ajaan bhe ham baavar soch asoch dhivas jaahee ||ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ,We do not know what we need to know, and we have become insane. We do not consider what we should consider; our days are passing away.ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ei(n)dhree sabal nibal bibek budh paramaarath paraves nahee ||2||ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।Our passions are strong, and our discriminating intellect is weak; we have no access to the supreme objective. ||2||ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥kaheeat aan achareeat an kachh samajh na parai apar maiaa ||ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ We say one thing, and do something else; entangled in endless Maya, we do not understand anything.ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥keh ravidhaas audhaas dhaas mat parahar kop karahu jeea dhiaa ||3||3||ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||Bhagat Ravi Daas Ji in Raag Sorath - 658
-
49
Daily Hukamnama: Sikh Wisdom ANG 634 April 29th 2026 #hukamnama #darbarsahib
ਸੋਰਠਿ ਮਹਲਾ ੯ ॥soratt mahalaa nauvaa ||Sorat'h, Ninth Mehla:ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥preetam jaan leh man maahee ||ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, O dear friend, know this in your mind.ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥apane sukh siau hee jag faa(n)dhio ko kaahoo ko naahee ||1|| rahaau ||ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।The world is entangled in its own pleasures; no one is for anyone else. ||1||Pause||ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥sukh mai aan bahut mil baittat rahat chahoo dhis gherai ||ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । In good times, many come and sit together, surrounding you on all four sides.ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥bipat paree sabh hee sa(n)g chhaaddit kouoo na aavat nerai ||1||(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।But when hard times come, they all leave, and no one comes near you. ||1||ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ghar kee naar bahut hit jaa siau sadhaa rahat sa(n)g laagee ||ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈYour wife, whom you love so much, and who has remained ever attached to you,ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥jab hee ha(n)s tajee ieh kaa(n)iaa pret pret kar bhaagee ||2||ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨।runs away crying, ""Ghost! Ghost!"", as soon as the swan-soul leaves this body. ||2||ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥eeh bidh ko biauhaar banio hai jaa siau neh lagaio ||ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । This is the way they act - those whom we love so much.ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥a(n)t baar naanak bin har jee kouoo kaam na aaio ||3||12||139||(ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।At the very last moment, O Nanak, no one is any use at all, except the Dear Lord. ||3||12||139||Guru Tegh Bahaadur Ji in Raag Sorath - 634
We're indexing this podcast's transcripts for the first time — this can take a minute or two. We'll show results as soon as they're ready.
No matches for "" in this podcast's transcripts.
No topics indexed yet for this podcast.
Loading reviews...
ABOUT THIS SHOW
Daily Hukamnama: Sikh Wisdom provides a daily English translation of the Hukumnama, making the profound teachings of the Sikh faith accessible to a global audience. Utilizing the innovative power of 1 NotebookLM, each episode offers a clear and reflective translation of the daily divine command, helping listeners connect with Sikh spiritual guidance in their everyday lives. Subscribe on Spotify or YouTube music to start your morning with timeless wisdom and modern insight.https://m.youtube.com/@gurdwaraofrochester
HOSTED BY
GURDWARA OF ROCHESTER
CATEGORIES
Loading similar podcasts...