PODCAST · news
SBS Punjabi - ਐਸ ਬੀ ਐਸ ਪੰਜਾਬੀ
by SBS
Independent news and stories connecting you to life in Australia and Punjabi-speaking Australians. - ਤਾਜ਼ਾ-ਤਰੀਨ ਖ਼ਬਰਾਂ ਅਤੇ ਕਹਾਣੀਆਂ ਜੋ ਤੁਹਾਨੂੰ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲ਼ੇ ਆਸਟ੍ਰੇਲੀਅਨ ਲੋਕਾਂ ਨਾਲ਼ ਜੋੜਦੀਆਂ ਹਨ।
Episodes
-
ਅਖਾਣ ਕਹਾਣੀ: ਜਾਣੋ 'ਹੱਥੋਂ ਹੱਥ ਨਿਬੇੜਾ, ਨਾ ਝਗੜਾ ਨਾ ਝੇੜਾ' ਦਾ ਅਰਥ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਪੁਰਾਣੇ ਅਤੇ ਵਿਸਰੇ ਹੋਏ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਦੀ ਪੜਚੋਲ ਕੀਤੀ ਜਾਂਦੀ ਹੈ। ਇਸ ਕੜੀ ਵਿੱਚ ਸਾਡੇ ਲਾਹੌਰ ਸਥਿਤ ਸਾਥੀ ਮਸੂਦ ਮੱਲ੍ਹੀ ਅਤੇ ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ 'ਹੱਥੋਂ ਹੱਥ ਨਿਬੇੜਾ, ਨਾ ਝਗੜਾ ਨਾ ਝੇੜਾ' ਅਖਾਣ ਦੀ ਡੂੰਘਾਈ ਨਾਲ ਵਿਆਖਿਆ ਕਰਦੇ ਹੋਏ ਇਸ ਦੀ ਸਮਾਜਿਕ...
-
ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੇ ਪਹਿਲੇ ਮਿਸ਼ੇਲਿਨ ਸਟਾਰ ਰੈਸਟੋਰੈਂਟਾਂ ਦਾ ਐਲਾਨ, ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
ਆਸਟ੍ਰੇਲੀਆ ਵਿੱਚ ਪਹਿਲੀ ਵਾਰ 11 ਰੈਸਟੋਰੈਂਟਾਂ ਨੂੰ ਮਿਸ਼ੇਲਿਨ ਸਟਾਰਜ਼ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸਾਰੇ ਦੱਖਣੀ ਆਸਟ੍ਰੇਲੀਆ ਵਿੱਚ ਸਥਿਤ ਹਨ। ਉਧਰ, ਸਾਊਦੀ ਅਰਬ ਵਿੱਚ ਯਮਨ ਸਰਹੱਦ ਨੇੜੇ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ 28 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸੇ ਦਰਮਿਆਨ, ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ…
more -
ਖ਼ਬਰਨਾਮਾ: ਸਿਡਨੀ ਹਵਾਈ ਅੱਡੇ 'ਤੇ ਸੁਰੱਖਿਆ ਕਰਮਚਾਰੀਆਂ ਦੀ ਹੜਤਾਲ; ਕਈ ਉਡਾਣਾਂ ਰੱਦ, ਯਾਤਰੀ ਪਰੇਸ਼ਾਨ
ਸਿਡਨੀ ਹਵਾਈ ਅੱਡੇ 'ਤੇ ਸੁਰੱਖਿਆ ਕਰਮਚਾਰੀਆਂ ਦੀ ਹੜਤਾਲ ਕਾਰਨ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੈਂਕੜੇ ਸੁਰੱਖਿਆ ਕਰਮਚਾਰੀਆਂ ਨੇ ਅੱਜ ਸ਼ੁੱਕਰਵਾਰ ਸ਼ਾਮ ਤੋਂ ਦੂਜੀ ਵਾਰ ਚਾਰ ਘੰਟਿਆਂ ਦੀ ਹੜਤਾਲ ਕਰਨ ਦੀ ਤਿਆਰੀ ਕੀਤੀ ਹੈ। ਜਦਕਿ ਕੁੱਝ ਹੋਰ ਕਰਮਚਾਰੀਆਂ ਨੇ ਅੱਜ ਸਵੇਰੇ ਛੇ ਤੋਂ ਦਸ ਵਜੇ ਤੱਕ ਵੀ ਕੰਮ ਬੰਦ ਰੱਖਿਆ ਸੀ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ...
-
ਪੰਜਾਬੀ ਡਾਇਸਪੋਰਾ: ਕੈਨੇਡਾ ਦੇ ਵਿਨੀਪੈੱਗ 'ਚ 13 ਬੰਦੂਕਾਂ ਤੇ 20 ਹਜ਼ਾਰ ਕਾਰਤੂਸਾਂ ਸਣੇ ਦੋ ਪੰਜਾਬੀ ਗ੍ਰਿਫ਼ਤਾਰ
ਕੈਨੇਡਾ ਦੇ ਵਿਨੀਪੈੱਗ ਸ਼ਹਿਰ ਵਿੱਚ ਪੁਲਿਸ ਵੱਲੋਂ ਦੋ ਪੰਜਾਬੀ ਮੂਲ ਦੇ ਵਿਅਕਤੀਆਂ ਨੂੰ 13 ਹਥਿਆਰਾਂ ਅਤੇ 20,000 ਤੋਂ ਵੱਧ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਵਿੰਦਰ ਚਹਿਲ (48) ਅਤੇ ਕੁਲਵਿੰਦਰ ਚਹਿਲ (38) ਵਜੋਂ ਹੋਈ ਹੈ। ਇਸ ਘਟਨਾ ਸਮੇਤ ਕੈਨੇਡਾ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਵੱਸਦੇ...
-
ਆਸਟ੍ਰੇਲੀਆ ਵਿੱਚ ਐੱਗ-ਫ੍ਰੀਜ਼ਿੰਗ ਦਾ ਵਧਦਾ ਰੁਝਾਨ: ਖਰਚੇ, ਸੰਭਾਵਨਾਵਾਂ ਅਤੇ ਨੈਤਿਕ ਸਵਾਲ
1980 ਵਿੱਚ ਆਸਟ੍ਰੇਲੀਆ ਦੇ ਪਹਿਲੇ IVF ਬੱਚੇ ਦੇ ਜਨਮ ਤੋਂ ਲੈ ਕੇ ਹੁਣ ਤੱਕ ਇਸ ਖੇਤਰ ਵਿੱਚ ਕਾਫ਼ੀ ਤਰੱਕੀ ਹੋਈ ਹੈ ਅਤੇ ਅੱਜ ਇੱਥੇ ਲਗਭਗ ਹਰ 16 ਵਿੱਚੋਂ ਇੱਕ ਬੱਚੇ ਦਾ ਜਨਮ IVF ਰਾਹੀਂ ਹੁੰਦਾ ਹੈ। ਘਟਦੀ ਜਨਮ ਦਰ ਦੇ ਦਰਮਿਆਨ ਐੱਗ-ਫ੍ਰੀਜ਼ਿੰਗ ਦਾ ਰੁਝਾਨ ਵੀ ਤੇਜ਼ੀ ਨਾਲ ਵਧ ਰਿਹਾ ਹੈ। ਭਵਿੱਖ ਵਿੱਚ ਮਾਂ ਬਣਨ ਦੀ ਸੰਭਾਵਨਾ ਨੂੰ ਬਰਕਰਾਰ ਰੱਖਣ ਲਈ ਕਈ ਔਰਤਾਂ ਇਸ...
-
ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਬੇਰੁਜ਼ਗਾਰੀ ਵਧੀ, ਪ੍ਰਵਾਸੀ ਮਹਿਲਾਵਾਂ ਦੀਆਂ ਯੋਗਤਾਵਾਂ ਦਾ ਘੱਟ ਇਸਤੇਮਾਲ ਅਤੇ ਆਰਥਿਕ ਦਬਾਅ ਕਾਇਮ
ਆਸਟ੍ਰੇਲੀਆ ਵਿੱਚ ਸਤੰਬਰ ਦੌਰਾਨ 39,000 ਨੌਕਰੀਆਂ ਘਟਣ ਨਾਲ ਬੇਰੁਜ਼ਗਾਰੀ ਦਰ 4.7 ਫੀਸਦੀ ਤੱਕ ਪਹੁੰਚ ਗਈ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ੀ ਨੇ ਕਿਹਾ ਹੈ ਕਿ ਪ੍ਰਵਾਸੀ ਅਤੇ ਸ਼ਰਨਾਰਥੀ ਮਹਿਲਾਵਾਂ ਦੀਆਂ ਕਾਬਲੀਅਤਾਂ ਦਾ ਪੂਰਾ ਲਾਭ ਨਹੀਂ ਲਿਆ ਜਾ ਰਿਹਾ। ਉੱਧਰ ਨਵੀਂ ਆਰਥਿਕ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਪਰਿਵਾਰਾਂ ਉੱਤੇ ਵਿੱਤੀ ਦਬਾਅ 2028 ਤੱਕ...
-
ਇੱਕ ਪਾਸੇ ਛੱਤ ਦੀ ਭਾਲ, ਦੂਜੇ ਪਾਸੇ ਵਿਹਲੇ ਪਏ ਕਮਰੇ: ਜਾਣੋ ਆਸਟ੍ਰੇਲੀਆ ਦੇ ਹਾਊਸਿੰਗ ਸੰਕਟ ਦਾ ਅਸਲੀ ਸੱਚ
ਆਸਟ੍ਰੇਲੀਆ ਵਿੱਚ ਘਰਾਂ ਦੀ ਕਮੀ ਅਤੇ ਵਧਦੀਆਂ ਕੀਮਤਾਂ ਕਾਰਨ ਨੌਜਵਾਨ ਪਰਿਵਾਰਾਂ ਲਈ ਰਿਹਾਇਸ਼ ਹਾਸਲ ਕਰਨਾ ਔਖਾ ਹੋ ਰਿਹਾ ਹੈ। ਇਸੇ ਦੌਰਾਨ ਇੱਕ ਨਵੀਂ ਖੋਜ ਦੱਸਦੀ ਹੈ ਕਿ ਬਹੁਤ ਸਾਰੇ ਬਜ਼ੁਰਗ ਆਸਟ੍ਰੇਲੀਆਈ ਵੱਡੇ ਘਰਾਂ ਵਿੱਚ ਰਹਿ ਰਹੇ ਹਨ ਜਿੱਥੇ ਕਈ ਕਮਰੇ ਖਾਲੀ ਪਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟੈਕਸ, ਪੈਨਸ਼ਨ ਅਤੇ ਹੋਰ ਵਿੱਤੀ ਨਿਯਮ ਉਨ੍ਹਾਂ ਨੂੰ ਛੋਟੇ ਘਰਾਂ ਵੱਲ…
more -
ਬਾਲੀਵੁੱਡ ਗੱਪਸ਼ੱਪ: ਨਾਨਾ ਪਾਟੇਕਰ ਦੇ ਦੇਹਾਂਤ ਤੋਂ ਬਾਅਦ ਫ਼ਿਲਮੀ ਦੁਨੀਆ ਵਿੱਚ ਹਲਚਲ, ਦਿਲਜੀਤ ਤੇ ਪਰਮੀਸ਼ ਵਰਮਾ ਵੀ ਚਰਚਾ ਵਿੱਚ
ਮਨੋਰੰਜਨ ਜਗਤ ਵਿੱਚ ਇਸ ਹਫ਼ਤੇ ਕਈ ਵੱਡੀਆਂ ਖ਼ਬਰਾਂ ਚਰਚਾ ਦਾ ਕੇਂਦਰ ਬਣੀਆਂ ਹੋਈਆਂ ਹਨ। ਦਿੱਗਜ ਅਦਾਕਾਰ ਨਾਨਾ ਪਾਟੇਕਰ ਆਪਣੀਆਂ ਕਈ ਨਿਰਮਾਣ ਅਧੀਨ ਫ਼ਿਲਮਾਂ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਧਰ, ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਨੇੜੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੇ ਮਾਮਲੇ ਨੇ ਸੁਰਖੀਆਂ ਬਟੋਰੀਆਂ ਹਨ। ਸਲਮਾਨ ਖਾਨ ਅਤੇ...
-
ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ: ਕੀ ਆਮ ਆਸਟ੍ਰੇਲੀਆਈਆਂ ਨੂੰ ਵੀ ਟੈਕ ਕੰਪਨੀਆਂ ਖ਼ਿਲਾਫ਼ ਮੁਕੱਦਮੇ ਦਾ ਹੱਕ ਮਿਲੇਗਾ?
ਸੰਸਦ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਡਿਜੀਟਲ ਡਿਊਟੀ ਆਫ਼ ਕੇਅਰ ਬਿੱਲ’ ਉੱਤੇ ਚਰਚਾ ਤੋਂ ਪਹਿਲਾਂ, ਗ੍ਰੀਨਜ਼ ਪਾਰਟੀ ਇਸ ਦੇ ਦਾਇਰੇ ਨੂੰ ਹੋਰ ਵਧਾਉਣ ਦੀ ਮੰਗ ਕਰ ਰਹੀ ਹੈ। ਪਾਰਟੀ ਚਾਹੁੰਦੀ ਹੈ ਕਿ ਆਨਲਾਈਨ ਨੁਕਸਾਨ ਦਾ ਸਾਹਮਣਾ ਕਰਨ ਵਾਲੇ ਆਮ ਆਸਟ੍ਰੇਲੀਆਈਆਂ ਨੂੰ ਵੀ ਵੱਡੀਆਂ ਟੈਕਨਾਲੋਜੀ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਹੱਕ ਮਿਲੇ। ਗ੍ਰੀਨਜ਼ ਦਾ ਮੰਨਣਾ…
more -
ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ? SIR ਕੀ ਹੈ ਅਤੇ ਸਰਕਾਰ ਕੀ ਕਹਿ ਰਹੀ ਹੈ?
ਭਾਰਤ ਦੀਆਂ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾ ਦਿੱਤੇ ਗਏ ਹਨ। ਇਹ ਕਾਰਵਾਈ ਦੇਸ਼-ਵਿਆਪੀ ਸਮੀਖਿਆ (SIR) ਤਹਿਤ ਕੀਤੀ ਗਈ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਉਪਰਾਲਾ ਦੋਹਰੀ ਰਜਿਸਟ੍ਰੇਸ਼ਨ ਅਤੇ ਵੋਟ ਪਾਉਣ ਦੇ ਅਯੋਗ ਹੋ ਚੁੱਕੇ ਲੋਕਾਂ ਦੇ ਨਾਮ ਹਟਾਉਣ ਲਈ ਚੁੱਕਿਆ ਗਿਆ ਸੀ। ਪਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਦੀ ਵਰਤੋਂ...
-
ਖ਼ਬਰਨਾਮਾ: ਆਸਟ੍ਰੇਲੀਆ ਦੀ ਗੈਸ ਨੀਤੀ ’ਚ ਵੱਡਾ ਬਦਲਾਅ, ਘਰਾਂ ਦੀਆਂ ਕੀਮਤਾਂ ’ਚ ਹੋਰ ਗਿਰਾਵਟ ਦਾ ਅਨੁਮਾਨ ਅਤੇ ਭਾਰਤ ’ਚ ਕਿਸ਼ਤੀ ਹਾਦਸੇ ਦੌਰਾਨ 13 ਮੌਤਾਂ
ਆਸਟ੍ਰੇਲੀਆ ਅਤੇ ਜੌਰਡਨ ਨੇ ਰੱਖਿਆ ਤੇ ਸੁਰੱਖਿਆ ਸਹਿਯੋਗ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਗੈਸ ਬਰਾਮਦਕਾਰਾਂ ਲਈ ਘਰੇਲੂ ਸਪਲਾਈ ਰਾਖਵੀਂ ਰੱਖਣ ਦੀ ਤਜਵੀਜ਼, ਜਾਇਦਾਦ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਅਤੇ ਕਿਰਾਏ ਦੇ ਬਾਜ਼ਾਰ ਵਿੱਚ ਸਰਕਾਰੀ ਦਖ਼ਲ ਦੀ ਮੰਗ ਵੀ ਸੁਰਖੀਆਂ ਵਿੱਚ ਹੈ। ਬਲੂ ਮਾਊਂਟੇਨਜ਼ ਵਿੱਚ ਆਦਿਵਾਸੀ ਵਿਰਾਸਤੀ…
more -
ਪਾਕਿਸਤਾਨ ਡਾਇਰੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ, ਕੇਂਦਰ ਤੇ ਪੀ.ਟੀ.ਆਈ. ਵਿਚਾਲੇ ਤਣਾਅ ਵਧਿਆ
ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪੀ.ਟੀ.ਆਈ. ਦੀ ਖੈਬਰ ਪਖਤੂਨਖਵਾ ਸਰਕਾਰ ਅਤੇ ਸੰਘੀ ਸਰਕਾਰ ਵਿਚਾਲੇ ਵਧਦੇ ਸਿਆਸੀ ਟਕਰਾਅ ਦਰਮਿਆਨ ਸੂਬੇ ਵਿੱਚ ਐਮਰਜੈਂਸੀ ਅਤੇ ਰਾਜਪਾਲ ਰਾਜ ਲਾਗੂ ਕਰ ਦਿੱਤਾ ਗਿਆ ਹੈ। ਅੱਤਵਾਦ-ਵਿਰੋਧੀ ਨੀਤੀ ਅਤੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਚੱਲ ਰਹੇ ਮੱਤਭੇਦ ਇਸ ਫ਼ੈਸਲੇ ਦੇ ਕੇਂਦਰ ਵਿੱਚ ਹਨ। ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ...
-
ਇਕੱਲੇਪਣ ਤੋਂ ਆਪਣੇਪਣ ਤੱਕ: ਮਾਨਸਿਕ ਤੰਦਰੁਸਤੀ ਲਈ ਛੋਟੇ ਕਦਮਾਂ ਦੀ ਅਹਿਮੀਅਤ
ਆਸਟ੍ਰੇਲੀਆ ਵਿੱਚ ਅਕਤੂਬਰ ਮਹੀਨੇ ਨੂੰ 'ਮਾਨਸਿਕ ਸਿਹਤ' ਦੇ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਇਸੇ ਸਮਾਜਿਕ ਸਾਂਝ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ, ਕਿਉਂਕਿ ਨਵੀਂ ਖੋਜ ਲੋਕਾਂ ਵਿੱਚ ਆਪਣੇਪਣ ਦੀ ਭਾਵਨਾ ਘਟਣ ਵੱਲ ਇਸ਼ਾਰਾ ਕਰਦੀ ਹੈ। ਮੈਲਬਰਨ ਵਿੱਚ ਰਹਿ ਰਹੇ ਪੰਜਾਬੀ ਮੂਲ ਦੇ ਸੇਵਾਮੁਕਤ ਫ਼ੌਜੀ ਮੇਜਰ ਸਤਵਿੰਦਰ ਸਿੰਘ ਸਾਈਕਲਿੰਗ...
-
ਮੈਲਬਰਨ ਦੇ ਪਿਓ-ਪੁੱਤ ਦੀ ਇਹ ਜੋੜੀ, ਕਬੱਡੀ ਰਾਹੀਂ ਜੋੜ ਰਹੀ ਹੈ ਪੀੜ੍ਹੀਆਂ ਨੂੰ
ਮੈਲਬਰਨ ਵਿੱਚ ਵੱਸਦੇ 21 ਸਾਲਾ ਅਸ਼ੀਸ਼ ਅਤੇ ਉਨ੍ਹਾਂ ਦੇ ਪਿਤਾ ਰਾਜੀਵ ਪੰਡਿਤ ਦੀ ਕਹਾਣੀ ਕਬੱਡੀ ਜਗਤ ਵਿੱਚ ਨਿਵੇਕਲੀ ਪਛਾਣ ਰੱਖਦੀ ਹੈ। ਦੋਵੇਂ ਨਾ ਸਿਰਫ਼ ਕਬੱਡੀ ਖੇਡਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਇਸ ਖੇਡ ਦੇ ਗੁਰ ਵੀ ਸਿਖਾਉਂਦੇ ਹਨ। ਭਾਰਤ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਕਬੱਡੀ ਦੇ ਮੈਦਾਨਾਂ ਵਿੱਚ ਜਿੱਤਾਂ ਦਰਜ ਕਰਨ ਅਤੇ ਸਨਮਾਨ ਹਾਸਲ ਕਰਨ ਵਾਲੀ…
more -
ਖ਼ਬਰਨਾਮਾ: ਸਿਹਤ ਕਰਮਚਾਰੀਆਂ ਦੀ ਬਿਹਤਰ ਤਨਖਾਹ ਲਈ $630 ਮਿਲੀਅਨ ਦਾ ਨਿਵੇਸ਼; ਇਰਾਕ ਹਿਰਾਸਤ ਤੋਂ ਬਾਅਦ ਆਸਟ੍ਰੇਲੀਆਈ ਇੰਜੀਨੀਅਰ ਨੇ ਤੋੜੀ ਚੁੱਪੀ
ਫੈਡਰਲ ਸਰਕਾਰ ਨੇ ਸਿਹਤ, ਅਪਾਹਜਤਾ ਅਤੇ ਭਾਈਚਾਰਕ ਸੇਵਾਵਾਂ ਦੇ 4,60,000 ਤੋਂ ਵੱਧ ਕਰਮਚਾਰੀਆਂ ਲਈ ਤਨਖਾਹਾਂ ਅਤੇ ਕੰਮਕਾਜੀ ਹਾਲਾਤ ਸੁਧਾਰਣ ਵਾਸਤੇ $630 ਮਿਲੀਅਨ ਦੇ ਨਵੇਂ ਨਿਵੇਸ਼ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਆਸਟ੍ਰੇਲੀਆਈ ਇੰਜੀਨੀਅਰ ਰੌਬਰਟ ਪੈਥਰ ਨੇ ਇਰਾਕ ਵਿੱਚ ਚਾਰ ਸਾਲ ਤੋਂ ਵੱਧ ਸਮੇਂ ਦੀ ਹਿਰਾਸਤ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਆਪਣੀ ਗੱਲ ਸਾਂਝੀ...
-
ਪੰਜਾਬੀ ਡਾਇਰੀ : ਮੁੱਖ ਮੰਤਰੀ ਦਫ਼ਤਰ ਦੀ ਸੀਬੀਆਈ ਜਾਂਚ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
‘ਪੰਜਾਬੀ ਡਾਇਰੀ’ ਦੇ ਇਸ ਪੌਡਕਾਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਨਾਲ ਸਬੰਧਤ ਅਧਿਕਾਰੀਆਂ ਵਿਰੁੱਧ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨਾਲ ਜੁੜੀ ਖ਼ਬਰ ਦੀ ਪੜਚੋਲ ਕੀਤੀ ਗਈ ਹੈ। ਇਸ ਦੇ ਨਾਲ ਹੀ, 22 ਤੋਂ 27 ਅਕਤੂਬਰ ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ...
-
ਮੈਲਬਰਨ ਪਹੁੰਚੇ ਹਰਦੀਪ ਗਰੇਵਾਲ ਨੇ SBS Punjabi ਨਾਲ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ
ਪੰਜਾਬੀ ਗਾਇਕ ਅਤੇ ਅਦਾਕਾਰ ਹਰਦੀਪ ਗਰੇਵਾਲ ਨੇ ਆਪਣੀ ਮੈਲਬਰਨ ਫੇਰੀ ਦੌਰਾਨ SBS Punjabi ਨਾਲ ਵਿਸ਼ੇਸ਼ ਮੁਲਾਕਾਤ ਵਿੱਚ ਆਪਣੇ ਕਲਾਤਮਕ ਸਫ਼ਰ, ਸੰਗੀਤ ਤੋਂ ਸਿਨੇਮਾ ਤੱਕ ਦੇ ਤਜਰਬਿਆਂ ਅਤੇ ਫ਼ਿਲਮਾਂ ਪ੍ਰਤੀ ਆਪਣੇ ਨਜ਼ਰੀਏ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ‘ਦੌੜਾਕ’ ਦੇ ਸੰਦਰਭ ਵਿੱਚ ਵੀ ਆਪਣੇ ਵਿਚਾਰ ਸਾਂਝੇ ਕੀਤੇ। #sbsaudiopodcast
-
ਖ਼ਬਰਨਾਮਾ: ATO ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਦੀ ਯੋਜਨਾ ਰੱਦ ਕਰਨ ਦੀ ਮੰਗ ਤੋਂ ਲੈ ਕੇ ਬੁਸ਼ਫਾਇਰ ਦੇ ਖ਼ਤਰੇ ਤੱਕ ਦੀਆਂ ਅਹਿਮ ਖ਼ਬਰਾਂ
ਖ਼ਬਰਨਾਮਾ ਦੇ ਇਸ ਪੌਡਕਾਸਟ ਵਿੱਚ ਏ.ਟੀ.ਓ. ਵੱਲੋਂ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ’ਤੇ ਪਾਬੰਦੀ ਲਾਉਣ ਦੀ ਯੋਜਨਾ ਨੂੰ ਰੱਦ ਕਰਨ ਦੀ ਉੱਠ ਰਹੀ ਮੰਗ ਨਾਲ ਜੁੜੀ ਖ਼ਬਰ ਸ਼ਾਮਿਲ ਹੈ। ਇਸ ਦੇ ਨਾਲ ਹੀ, ਆਸਟ੍ਰੇਲੇਸ਼ੀਅਨ ਫਾਇਰ ਐਂਡ ਐਮਰਜੈਂਸੀ ਸਰਵਿਸ ਅਥਾਰਟੀਜ਼ ਕੌਂਸਲ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਬੁਸ਼ਫਾਇਰ ਦੇ ਖ਼ਤਰੇ ਸਬੰਧੀ ਜਾਰੀ ਚੇਤਾਵਨੀਆਂ ਅਤੇ ਭਾਰਤ ਵਿੱਚ ਕੌਕਰੇਚ…
more -
ਅਖਾਣ ਕਹਾਣੀ: ਜਾਣੋ 'ਸਾਖ ਸੋਨਾ, ਪ੍ਰੀਤ ਪਿੱਤਲ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਤੋਂ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਸਾਖ ਸੋਨਾ, ਪ੍ਰੀਤ ਪਿੱਤਲ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ ਸਮੇਂ ਵਿੱਚ...
-
ਵਿਕਟੋਰੀਆ ਦੇ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਦੇ ਮੁੱਦਿਆਂ ’ਤੇ ਖ਼ਾਸ ਗੱਲਬਾਤ
SBS ਨੇ ਵਿਕਟੋਰੀਆ ਦੇ ਨਵੇਂ ਪ੍ਰੀਮੀਅਰ ਬੇਨ ਕੈਰੋਲ ਨਾਲ ਭਾਰਤੀ ਭਾਈਚਾਰੇ ਨਾਲ ਜੁੜੇ ਮੁੱਦਿਆਂ ਸਮੇਤ ਸੂਬੇ ਦੇ ਅਹਿਮ ਮਸਲਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ। ਇੰਟਰਵਿਊ ਦੌਰਾਨ ਵਿਕਟੋਰੀਆ ਦੀਆਂ ਸੜਕਾਂ ਦੀ ਮਾੜੀ ਹਾਲਤ, ਲੇਬਰ ਸਰਕਾਰ ਦੀ ਪਰਵਾਸ ਘਟਾਉਣ ਸਬੰਧੀ ਨੀਤੀ, ਰਹਿਣ-ਸਹਿਣ ਦੇ ਵੱਧ ਰਹੇ ਖ਼ਰਚੇ, ਵਨ ਨੇਸ਼ਨ (One Nation) ਵੱਲ ਲੋਕਾਂ ਦੇ ਵੱਧਦੇ ਰੁਝਾਨ ਅਤੇ…
more -
ਅਖਾਣ ਕਹਾਣੀ: ਜਾਣੋ 'ਭੈੜੇ ਪੂੰਛਲ ਲੱਗਿਆਂ, ਨਾ ਉੱਗਰ ਨਾ ਪਾਰ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਤੋਂ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਭੈੜੇ ਪੂੰਛਲ ਲੱਗਿਆਂ, ਨਾ ਉੱਗਰ ਨਾ ਪਾਰ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ...
-
ਅਖਾਣ ਕਹਾਣੀ: ਜਾਣੋ 'ਹਾਥੀ ਲੱਖ ਲੁਟੀਚੇ, ਫੇਰ ਵੀ ਲੱਖ ਟਕੇ ਦਾ' ਅਖਾਣ ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਤੋਂ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਹਾਥੀ ਲੱਖ ਲੁਟੀਚੇ, ਫੇਰ ਵੀ ਲੱਖ ਟਕੇ ਦਾ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ…
more -
ਖ਼ਬਰਾਂ ਫਟਾਫੱਟ: ATO ਵੱਲੋਂ ਕ੍ਰੈਡਿਟ ਕਾਰਡ ਭੁਗਤਾਨ 'ਤੇ ਪਾਬੰਦੀ ਮੁਲਤਵੀ, ਤੇਲ ਦੀਆਂ ਵੱਧ ਕੀਮਤਾਂ ਨੂੰ ਟਰੰਪ ਨੇ ਦੱਸਿਆ 'ਜਾਇਜ਼'
ਆਸਟ੍ਰੇਲੀਅਨ ਟੈਕਸੇਸ਼ਨ ਆਫ਼ਿਸ ਨੇ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਕਰਨ ’ਤੇ ਲਗਾਈ ਜਾਣ ਵਾਲੀ ਵਿਵਾਦਤ ਪਾਬੰਦੀ ਨੂੰ ਫ਼ਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਉੱਧਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਦੇ ਪੱਛਮੀ ਤੱਟ ਨੂੰ ਈਰਾਨ ਵੱਲੋਂ ਸੰਭਾਵੀ ਮਿਜ਼ਾਈਲ ਹਮਲੇ ਤੋਂ ਬਚਾਉਣ ਲਈ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਸਵੀਕਾਰ ਕਰਨਾ ਜਾਇਜ਼ ਹੈ।...
-
Sandeep Singh opens up on captaincy, drag-flicks and his return to hockey after being shot - ਸੰਦੀਪ ਸਿੰਘ ਦਾ ਸਫ਼ਰ: ਇੱਕ ਗੋਲੀ ਨੇ ਬਦਲ ਦਿੱਤੀ ਜ਼ਿੰਦਗੀ, ਜਜ਼ਬੇ ਨਾਲ ਮੁੜ ਕੀਤੀ ਹਾਕੀ ਦੇ ਮੈਦਾਨ ’ਚ ਵਾਪਸੀ
Former India hockey captain Sandeep Singh speaks to SBS Punjabi about his career, experiences as captain and the drag-flick technique that defined his game. He recalls being shot, suffering paralysis and his journey back to international hockey. Singh also discusses training, fitness, diet and…
more -
ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਨਸਲਵਾਦ ਦਾ ਡੱਟ ਕੇ ਵਿਰੋਧ ਕਰਨ ਦੀ ਆਖੀ ਗੱਲ
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸਿੱਖ ਚਿਲਡਰਨ ਡੇਅ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਕਿ ਦੇਸ਼ ਵਿੱਚ ਨਸਲਵਾਦ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਦੇ ਸ਼ਹਿਰ ਹੈਮਿਲਟਨ ਦੀ ਇੱਕ ਸੁਪਰਮਾਰਕੀਟ ਵਿੱਚ ਪੰਜਾਬਣ ਨੂੰ ਚੋਰੀ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਜਾਣ ਅਤੇ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਦੋ ਪੰਜਾਬੀ...
-
ਆਸਟ੍ਰੇਲੀਆ ਵਿੱਚ ਕੈਂਸਰ ਦੇ ਬਿਹਤਰ ਇਲਾਜ ਅਤੇ ਰੋਕਥਾਮ ਲਈ ਫੰਡਿੰਗ ਵਧਾਉਣ ਦੀ ਮੰਗ
ਮੋਨਾ ਥਿੰਦ ਨੇ ਕੈਂਸਰ ਦੀ ਪਛਾਣ ਲਈ 18 ਮਹੀਨੇ ਇੰਤਜ਼ਾਰ ਕੀਤਾ। ਉਹਨਾਂ ਨੂੰ ਉਮੀਦ ਹੈ ਕਿ ਕੈਂਸਰ ਖੋਜ ਲਈ ਵਧੇਰੀ ਫੰਡਿੰਗ ਨਾਲ ਇਹ ਪ੍ਰਕਿਰਿਆ ਤੇਜ਼ ਹੋਵੇਗੀ। ਆਸਟ੍ਰੇਲੀਅਨ ਇੰਸਟੀਚਿਊਟ ਆਫ ਹੈਲਥ ਐਂਡ ਵੈਲਫੇਅਰ ਦੀ ਰਿਪੋਰਟ ਮੁਤਾਬਿਕ ਸਾਲ 2000 ਤੋਂ ਮੁਲਕ ਅੰਦਰ ਕੈਂਸਰ ਦੇ ਮਰੀਜ਼ਾਂ ਦੀ ਸ਼ਿਨਾਖਤ ਹੋਣ ਵਿੱਚ ਇਜ਼ਾਫ਼ਾ ਦਰਜ ਕੀਤਾ ਗਿਆ ਹੈ, ਉਥੇ ਹੀ ਕੈਂਸਰ ਦੇ ਇਲਾਜ ਤੋਂ…
more -
ਖ਼ਬਰਨਾਮਾ: NSW ਵਿੱਚ ਤਾਇਨਾਤ ਹੋਵਗੀ 94 ਮਿਲੀਅਨ ਡਾਲਰ ਦੀ ਲਾਗਤ ਨਾਲ ਤਿਆਰ ਹੋਈ ਸਪੈਸ਼ਲਿਟਸਟ ਆਰਮਡ ਰਿਸਪੌਂਸ ਕਮਾਂਡ
ਦਸੰਬਰ 2025 ਵਿੱਚ ਹੋਏ ਬੌਂਡਈ ਬੀਚ ਹਮਲੇ ਤੋਂ ਬਾਅਦ, ਨਿਊ ਸਾਊਥ ਵੇਲਜ਼ ਪੁਲਿਸ ਵਲੋਂ 94 ਮਿਲੀਅਨ ਡਾਲਰ ਦੀ ਲਾਗਤ ਵਾਲੀ ਇੱਕ ਸਪੈਸ਼ਲਿਟਸਟ ਆਰਮਡ ਰਿਸਪੌਂਸ ਕਮਾਂਡ ਤਿਆਰ ਕੀਤੀ ਜਾ ਰਹੀ ਹੈ, ਜੋ ਆਸਟ੍ਰੇਲੀਆ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਕਮਾਂਡ ਹੋਵੇਗੀ। ਇਸ ਵਿਚ 250 ਅਧਿਕਾਰੀ ਖਤਰਿਆਂ ਨਾਲ ਤੇਜੀ ਨਾਲ ਨਜਿੱਠਣ ਲਈ ਟਰੇਂਡ ਹੋਣਗੇ। ਇਨ੍ਹਾਂ ਅਧਿਕਾਰੀਆਂ ਨੇ ਖਾਸ…
more -
ਬਾਲੀਵੁੱਡ ਗੱਪਸ਼ੱਪ: ਵਾਇਰਲ ਸਰਾਇਕੀ ਲੋਕ ਗੀਤ ‘ਸੰਮੀ’ ਦੀ ਕਹਾਣੀ ਕੀ ਹੈ?
ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡਿਆ ਉੱਤੇ ਸਰਾਇਕੀ ਲੋਕ ਗੀਤ ‘ਸੰਮੀ’ ਵਾਇਰਲ ਹੋ ਰਿਹਾ ਹੈ ਅਤੇ ਮਸ਼ਹੂਰ ਗਾਇਕਾਂ ਤੋਂ ਲੈਕੇ ਸ਼ੌਂਕੀਆ ਤੌਰ 'ਤੇ ਗਾਉਣ ਵਾਲੇ ਵੀ ਆਪੋ-ਆਪਣੀ ਆਵਾਜ਼ ਵਿੱਚ ਇਸ ਗੀਤ ਨੂੰ ਪੇਸ਼ ਕਰ ਰਹੇ ਹਨ। ਨਾਲ ਹੀ, ਭਾਰਤ ਅਤੇ ਪਾਕਿਸਤਾਨ ਵਿੱਚ ਇਸ ਲੋਕ ਗੀਤ ਨਾਲ ਜੁੜੀਆਂ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਈ ਕਹਾਣੀਆਂ ਅਤੇ ਕਿੱਸੇ ਸਾਹਮਣੇ ਆ ਰਹੇ ਹਨ। ਇਸ ਹਫ਼ਤੇ…
more -
ਖ਼ਬਰਨਾਮਾ: Coalition ਦੀ ਵੀਜ਼ਾ ਕਟੌਤੀ ਯੋਜਨਾ ਨਾਲ ਆਸਟ੍ਰੇਲੀਆਈ ਅਰਥਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ
ਗਠਜੋੜ ਦੀ ਪ੍ਰਸਤਾਵਿਤ ਪਰਵਾਸ ਨੀਤੀ ਐਲਾਨੇ ਜਾਣ ਤੋਂ ਬਾਅਦ ਮੈਲਬਰਨ ਸਥਿਤ ਪਰਵਾਸ ਏਜੰਟ ਨੇ ਵੀਜ਼ਾ ਕਟੌਤੀਆਂ ਦਾ ਆਸਟ੍ਰੇਲੀਆਈ ਅਰਥਵਿਵਸਥਾ ਉੱਤੇ ਨਾਕਾਰਾਤਮਕ ਪ੍ਰਭਾਵ ਪੈਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਮੰਗਲਵਾਰ ਨੂੰ ਗੱਠਜੋੜ ਨੇ ਆਪਣੀ ਪਰਵਾਸ ਨੀਤੀ ਦਾ ਖੁਲਾਸਾ ਕਰਦਿਆਂ ਸਰਕਾਰ ਵੱਲੋਂ ਪਰਵਾਸੀਆਂ ਦੀ ਯੋਜਨਾਬੱਧ ਗਿਣਤੀ (planned net migration) ਨੂੰ ਅੱਧਾ ਕਰਨ ਬਾਰੇ...
-
ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਦੀ ਰਿਹਾਈ ਲਈ ਸਮਰਥਕਾਂ ਦਾ ਇਸਲਾਮਾਬਾਦ ਵੱਲ ਮਾਰਚ
ਇਮਰਾਨ ਖ਼ਾਨ ਦੇ ਸਮਰਥਕਾਂ ਨੇ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਵੱਲ ਮਾਰਚ ਸ਼ੁਰੂ ਕੀਤਾ ਹੈ। ਸਰਕਾਰ ਵੱਲੋਂ ਪ੍ਰਦਰਸ਼ਨ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਨਾਕਾਮ ਰਹਿਣ ਤੋਂ ਬਾਅਦ ਇਹ ਮਾਰਚ ਸ਼ੁਰੂ ਕੀਤਾ ਗਿਆ। ਐਤਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਤੋਂ ਇਹ ਮਾਰਚ ਸ਼ੁਰੂ ਹੋਇਆ, ਜਿਸ ਨੂੰ ਇਮਰਾਨ ਖ਼ਾਨ ਦਾ ਮਜ਼ਬੂਤ...
-
ਅਖਾਣ ਕਹਾਣੀ: ਜਾਣੋ 'ਪਰਾਏ ਹੱਥ ਵੱਲ ਤੱਕਣ, ਝੂਠਾ ਟੁਕਰ ਲੱਗਣ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਤੋਂ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਪਰਾਏ ਹੱਥ ਵੱਲ ਤੱਕਣ, ਝੂਠਾ ਟੁਕਰ ਲੱਗਣ’ ਅਖਾਣ ਦੇ ਪਿਛੋਕੜ, ਇਤਿਹਾਸ, ਅਰਥ ਅਤੇ ਅੱਜ ਦੇ...
-
'ਆਸਟ੍ਰੇਲੀਆ ਕਿਵੇਂ ਕੰਮ ਕਰਦਾ ਹੈ': 60 ਤੋਂ ਵੱਧ ਭਾਸ਼ਾਵਾਂ ਵਿੱਚ ਨਾਗਰਿਕਤਾ ਬਾਰੇ ਜਾਣਕਾਰੀ ਦੇ ਰਿਹਾ ਹੈ SBS ਦਾ ਨਵਾਂ ਪੌਡਕਾਸਟ
ਆਸਟ੍ਰੇਲੀਆ ਦੀ Governor-General Hon. Ms Sam Mostyn AC ਨੇ ਐਸ ਬੀ ਐਸ ਦੀ ਨਵੀਂ ਪੌਡਕਾਸਟ ਸੀਰੀਜ਼ 'How Australia Works', ਦਾ ਸਿਡਨੀ ਵਿਖੇ ਰਸਮੀਂ ਉਦਘਾਟਨ ਕੀਤਾ। ਆਸਟ੍ਰੇਲੀਆਈ ਲੋਕਤੰਤਰ, ਕਾਨੂੰਨੀ ਸੰਸਥਾਵਾਂ ਅਤੇ ਨਾਗਰਿਕਤਾ ਨਾਲ ਜੁੜੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਵਾਲੀ ਇਸ ਪੌਡਕਾਸਟ ਸੀਰੀਜ਼ ਦੇ ਮੇਜ਼ਬਾਨ ਆਸਟ੍ਰੇਲੀਅਨ ਹਿੱਪ-ਹੌਪ ਕਲਾਕਾਰ...
-
Manipur to Melbourne: 'The Sikh Entrepreneur' on building wealth and helping migrants start businesses - ਮਨੀਪੁਰ ਤੋਂ ਮੈਲਬਰਨ ਤੱਕ: ‘The Sikh Entrepreneur’ ਰਾਜ ਪਾਹਵਾ ਨਾਲ ਕਾਰੋਬਾਰ, ਦੌਲਤ ਤੇ ਪ੍ਰਵਾਸੀ ਸਫ਼ਰ ਬਾਰੇ ਗੱਲਬਾਤ
From growing up as a Sikh in Manipur, a northeastern state in India, to building businesses in Melbourne, Raj Pahwa says his journey has involved significant personal and financial challenges. The founder of transport company Airmove now uses his platform, ‘The Sikh Entrepreneur’, to share his...
-
ਖ਼ਬਰਨਾਮਾ: ਮਾਈਗ੍ਰੇਸ਼ਨ ਘਟਾਉਣ ਦੀ ਤਿਆਰੀ ’ਚ ਕੋਅਲੀਸ਼ਨ, ‘ਵੀਜ਼ਾ ਹੌਪਰਾਂ’ ’ਤੇ ਸਖ਼ਤੀ ਦੇ ਸੰਕੇਤ
ਗਠਜੋੜ ਨੇ ਆਪਣੀ ਮਾਈਗ੍ਰੇਸ਼ਨ ਯਾਨੀ ਪ੍ਰਵਾਸ ਨੀਤੀ ਦਾ ਐਲਾਨ ਕੀਤਾ ਹੈ, ਜਿਸ ਵਿੱਚ ਸਾਲਾਨਾ ਇੱਕ ਲੱਖ ਲੋਕਾਂ ਦੀ ਨੈੱਟ ਮਾਈਗ੍ਰੇਸ਼ਨ ਦਾ ਟੀਚਾ ਰੱਖਿਆ ਗਿਆ ਹੈ, ਜੋ ਕਿ ਲੇਬਰ ਪਾਰਟੀ ਦੇ ਪ੍ਰਸਤਾਵਿਤ ਟੀਚੇ ਨਾਲੋਂ ਲਗਭਗ 60,000 ਘੱਟ ਹੈ। ਹਾਲਾਂਕਿ, ਵਿਰੋਧੀ ਧਿਰ ਦੇ ਨੇਤਾ ਐਂਗਸ ਟੇਲਰ ਨੇ ਲੇਬਰ ਦੀ ਉਸ ਯੋਜਨਾ ਤੋਂ ਵੱਖਰਾ ਰੁਖ ਅਪਣਾਇਆ ਹੈ, ਜਿਸ ਤਹਿਤ ਵਿਦਿਆਰਥੀ ਵੀਜ਼ਾ...
-
ਪੰਜਾਬੀ ਡਾਇਰੀ: ਪੰਜਾਬ ਦੇ ਕਾਂਗਰਸ ਦੇ ਨਵੇਂ ਪ੍ਰਧਾਨ ਤੋਂ ਲੈਕੇ ਮੈਡ ਸੰਧੂ ਗੋਲੀਕਾਂਡ ਅਤੇ LPU ਘਟਨਾਕ੍ਰਮ ਦੀ ਪੜਚੋਲ
ਪੰਜਾਬੀ ਡਾਇਰੀ ਦੇ ਇਸ ਪੌਡਕਾਸਟ ਵਿੱਚ ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਮੰਤਰੀ ਪਦਮਸ਼੍ਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ਦੀ ਖ਼ਬਰ ਦਾ ਵੇਰਵਾ ਸ਼ਾਮਿਲ ਹੈ, ਇਸ ਦੇ ਨਾਲ ਹੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਨੂੰ ਗੋਲੀਆਂ ਮਾਰ ਕੇ ਜਾਨੋਂ ਮਾਰਨ ਦੀ ਘਟਨਾ ਦਾ ਵੀ ਜ਼ਿਕਰ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਰਾਸ਼ਟਰੀ ਪੱਧਰ ਉੱਤੇ...
-
ਖ਼ਬਰਨਾਮਾ : ਏਐਫਪੀ ਵਲੋਂ ਫਲਾਈਦੁਬਈ ਦੇ ਸਹਾਇਕ ਪਾਇਲਟ ਦੇ ਆਸਟ੍ਰੇਲੀਅਨ ਸਬੰਧਾਂ ਦੀ ਜਾਂਚ ਜਾਰੀ
ਆਸਟ੍ਰੇਲੀਅਨ ਫੈਡਰਲ ਪੁਲਿਸ ਵੱਲੋਂ ਫਲਾਈਦੁਬਈ ਦੇ ਉਸ ਸਹਾਇਕ ਪਾਇਲਟ ਦੇ ਆਸਟ੍ਰੇਲੀਆ ਨਾਲ ਜੁੜੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ’ਤੇ ਆਪਣੇ ਸਾਥੀ ਪਾਇਲਟ ’ਤੇ ਹਮਲਾ ਕਰਨ ਅਤੇ ਜਹਾਜ਼ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਐਸੋਸੀਏਟਿਡ ਪ੍ਰੈੱਸ ਨਾਲ ਗੱਲ ਕਰਨ ਵਾਲੇ ਸੂਤਰਾਂ ਮੁਤਾਬਕ, ਇਸ ਪਾਇਲਟ ਨੇ ਕਰੀਬ ਇੱਕ ਦਹਾਕਾ...
-
SBS ਵਲੋਂ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਸਮੀਖਿਆ ਸ਼ੁਰੂ, 13 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਸੁਝਾਅ
ਐਸ ਬੀ ਐਸ ਆਪਣੀਆਂ ਆਡੀਓ ਭਾਸ਼ਾ ਸੇਵਾਵਾਂ ਦੀ ਪੰਜ ਸਾਲਾ ਸਮੀਖਿਆ (ALC Review) ਕਰ ਰਿਹਾ ਹੈ, ਤਾਂ ਜੋ ਆਸਟ੍ਰੇਲੀਆ ਦੇ ਬਦਲਦੇ ਅਤੇ ਬਹੁ-ਸੱਭਿਆਚਾਰਕ ਭਾਈਚਾਰਿਆਂ ਦੀਆਂ ਭਾਸ਼ਾਈ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ। ਇਸ ਤਹਿਤ 5 ਅਕਤੂਬਰ ਤੋਂ 13 ਨਵੰਬਰ ਤੱਕ ਜਨਤਕ ਸਲਾਹ-ਮਸ਼ਵਰੇ ਲਏ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਭਾਈਚਾਰਿਆਂ ਦੇ ਲੋਕ ਭਾਸ਼ਾ ਸੇਵਾਵਾਂ ਲਈ…
more -
ਖ਼ਬਰਾਂ ਫਟਾਫੱਟ: ਆਸਟ੍ਰੇਲੀਆ ਦੀਆਂ ਸਖ਼ਤ ਵੀਜ਼ਾ ਨੀਤੀਆਂ ਲਾਗੂ, Flydubai ਹਾਦਸੇ ਲਈ ਅਮਰੀਕਾ ਨੇ ਈਰਾਨ 'ਤੇ ਲਾਏ ਕਥਿਤ ਇਲਜ਼ਾਮ
ਆਸਟ੍ਰੇਲੀਆ ਦੀ ਫੈਡਰਲ ਸਰਕਾਰ ਵੱਲੋਂ ਵਿਦਿਆਰਥੀ ਵੀਜ਼ਾ ਪ੍ਰਣਾਲੀ ਵਿੱਚ ਸੁਧਾਰ ਲਾਗੂ ਕੀਤੇ ਜਾਣਗੇ। ਇਨ੍ਹਾਂ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਸਟ੍ਰੇਲੀਆ ਲਿਆਉਣ ਦੀ ਯੋਗਤਾ 'ਤੇ ਵੀ ਪਾਬੰਦੀਆਂ ਲਗਾਈਆਂ ਜਾਣਗੀਆਂ। ਉਧਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ…
more -
ਪੰਜਾਬੀ ਡਾਇਸਪੋਰਾ : ਕੈਨੇਡਾ ਵਲੋਂ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਲਗਾਇਆ ਗਿਆ ਰਾਜਦੂਤ
ਪੰਜਾਬੀ ਡਾਇਸਪੋਰਾ ਦੀ ਇਸ ਰਿਪੋਰਟ ਵਿੱਚ ਜਿੱਥੇ, ਕੈਨੇਡਾ ਸਰਕਾਰ ਵੱਲੋਂ ਪੰਜਾਬੀ ਮੂਲ ਦੇ ਸਿੱਖ ਡਿਪਲੋਮੈਟ ਅੰਗਦ ਸਿੰਘ ਢਿੱਲੋਂ ਨੂੰ UAE ਵਿੱਚ ਆਪਣਾ ਨਵਾਂ ਰਾਜਦੂਤ ਨਿਯੁਕਤ ਕੀਤੇ ਜਾਣ ਦੀ ਖ਼ਬਰ ਸ਼ਾਮਿਲ ਹੈ, ਉੱਥੇ ਹੀ ਨਿਊਜ਼ੀਲੈਂਡ ਵਿੱਚ ਲੰਘੇ ਤਿੰਨ ਮਹੀਨਿਆਂ ਦੌਰਾਨ ਵਧੀ ਮਹਿੰਗਾਈ ਨਾਲ ਪ੍ਰਭਾਵਿਤ ਹੋਏ ਜਨ-ਜੀਵਨ ਅਤੇ ਸਥਾਨਕ ਸਿਆਸੀ ਪਾਰਟੀ 'ਐਕਟ' ਵਲੋਂ ਚਾਰ ਪੰਜਾਬੀਆਂ...
-
ਕੀ ਆਸਟ੍ਰੇਲੀਆ ਲਈ ਇੱਕ ਸਬਕ ਹੈ ਜਾਪਾਨ ਦੇ ਲੋਕਾਂ ਦੀ ਲੰਮੀ ਉਮਰ?
ਜਾਪਾਨ ਵਿੱਚ 100 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵੱਧਦੀ ਗਿਣਤੀ ਆਸਟ੍ਰੇਲੀਆ ਲਈ ਵੀ ਇੱਕ ਵੱਡਾ ਸਵਾਲ ਹੈ—ਕੀ ਅਸੀਂ ਸਿਰਫ਼ ਲੰਮੀ ਉਮਰ ਲਈ ਤਿਆਰ ਹੋ ਰਹੇ ਹਾਂ ਜਾਂ ਚੰਗੀ ਜ਼ਿੰਦਗੀ ਲਈ ਵੀ? ਆਸਟ੍ਰੇਲੀਆ ਵਿੱਚ ਬਜ਼ੁਰਗਾਂ ਦੀ ਗਿਣਤੀ ਵੱਧ ਰਹੀ ਹੈ। ਜਾਪਾਨ ਦਾ ਤਜਰਬਾ ਦੱਸਦਾ ਹੈ ਕਿ ਬਜ਼ੁਰਗਾਂ ਲਈ ਚੰਗੇ ਘਰ, ਆਸਾਨ ਆਵਾਜਾਈ, ਪਰਿਵਾਰ ਅਤੇ ਭਾਈਚਾਰੇ ਨਾਲ ਜੁੜੇ ਰਹਿਣਾ ਬਹੁਤ...
-
ਖ਼ਬਰਨਾਮਾ: ਐਲਬਨੀਜ਼ੀ ਵਲੋਂ ਨਵੇਂ ਗ੍ਰੀਨਜ਼ ਆਗੂ ਨੂੰ ਲੇਬਰ ਨਾਲ ਰਚਨਾਤਮਕ ਕੰਮ ਕਰਨ ਦੀ ਅਪੀਲ
ਫੈਡਰਲ ਸਰਕਾਰ ਵਲੋਂ ਨਵੇਂ ਗ੍ਰੀਨਜ਼ ਨੇਤਾ ਡੇਵਿਡ ਸ਼ੂਬ੍ਰਿਜ ਨੂੰ ਸੰਸਦ ਵਿੱਚ ਲੇਬਰ ਨਾਲ ਕੰਮ ਕਰਨ ਲਈ ਵਧੇਰੇ ਰਚਨਾਤਮਕ ਰੁਖ਼ ਅਪਣਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੀਨੇਟਰ ਸ਼ੂਬ੍ਰਿਜ ਨੇ ਗ੍ਰੀਨਜ਼ ਪਾਰਟੀ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਵਨ ਨੇਸ਼ਨ ਦੀ ਵੱਧ ਰਹੀ ਲੋਕਪ੍ਰਿਯਤਾ ਨਾਲ ਨਜਿੱਠਣ ਦਾ ਵਾਅਦਾ ਕੀਤਾ ਹੈ ਅਤੇ ਪੌਲੀਨ ਹੈਨਸਨ ਦੇ ਉਭਾਰ ਲਈ ਲੇਬਰ ਨੂੰ...
-
ਬਾਲੀਵੁੱਡ ਗੱਪਸ਼ੱਪ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ ਦਿਲਜੀਤ ਦੋਸਾਂਝ
ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਆਪਣੇ ‘ਔਰਾ ਵਰਲਡ ਟੂਰ’ ਪ੍ਰੋਗਰਾਮ ਤਹਿਤ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਪਰਫਾਰਮ ਕਰਨਗੇ। ਦਿਲਜੀਤ ਦਾ ਕਹਿਣਾ ਹੈ ਕਿ ਦੁਨੀਆ ਦਾ ਸਭ ਤੋਂ ਵੱਡਾ ਸਟੇਡੀਅਮ ਭਾਰਤ ਵਿੱਚ ਹੀ ਹੈ ਅਤੇ ਇੱਕ ਵਿਦੇਸ਼ੀ ਗਰੁੱਪ ਨੇ ਇਸ ਸਟੇਡੀਅਮ 'ਚ ਆਪਣਾ ਕੰਨਸਰਟ ਸੌਲਡ-ਆਊਟ ਕਰ ਦਿੱਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ…
more -
ਅਖਾਣ ਕਹਾਣੀ: ਜਾਣੋ 'ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਸੋ ਹੱਥ ਆਵੇ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਨਵੀਂ ਲੜੀ ‘ਅਖਾਣ ਕਹਾਣੀ’ ਵਿੱਚ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਬਾਰੇ ਜਾਣਦੇ ਹਾਂ। ਇਸ ਪੌਡਕਾਸਟ ਵਿੱਚ ਐਸ ਬੀ ਐਸ ਪੰਜਾਬੀ ਦੇ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਭੱਜਾਂ, ਧਰੁਕਾਂ ਭਰਾਂ ਕਲਾਵੇ, ਜਿਹੜਾ ਲਿਖਿਆ ਓਹੀ ਹੱਥ ਆਵੇ’ ਅਖਾਣ ਦੇ ਪਿਛੋਕੜ, ਇਤਿਹਾਸ,...
-
ਆਸਟ੍ਰੇਲੀਆ 'ਚ ਡੇਅਲਾਈਟ ਸੇਵਿੰਗ: ਐਤਵਾਰ ਤੋਂ ਬਦਲ ਜਾਵੇਗਾ ਘੜੀਆਂ ਦਾ ਸਮਾਂ, ਜਾਣੋ ਇਸ ਦੇ ਇਤਿਹਾਸ ਅਤੇ ਪ੍ਰਭਾਵਾਂ ਬਾਰੇ ਪੂਰੀ ਰਿਪੋਰਟ
ਆਸਟ੍ਰੇਲੀਆ ਦੇ ਕਈ ਹਿੱਸਿਆਂ ਵਿੱਚ ਇਸ ਐਤਵਾਰ ਨੂੰ ਡੇਅਲਾਈਟ ਸੇਵਿੰਗ (Daylight saving kicks in on Sunday) ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਘੜੀਆਂ ਇੱਕ ਘੰਟਾ ਅੱਗੇ ਕਰਨੀਆਂ ਪੈਣਗੀਆਂ। ਇਸ ਖ਼ਾਸ ਰਿਪੋਰਟ ਵਿੱਚ ਡੇਅਲਾਈਟ ਸੇਵਿੰਗ ਦੇ ਇਤਿਹਾਸ 'ਤੇ ਚਰਚਾ ਕੀਤੀ ਗਈ ਹੈ, ਜੋ ਕਿ ਪਹਿਲੀ ਵਿਸ਼ਵ ਜੰਗ ਦੌਰਾਨ ਖਰਚੇ ਘਟਾਉਣ ਦੇ ਉਦੇਸ਼ ਨਾਲ…
more -
ਵੂਲਗੂਲਗਾ ਦਾ 'ਕਰੀ-ਫੈਸਟ': NSW ਦਾ ਤੱਟਵਰਤੀ ਸ਼ਹਿਰ ਜੋ ਹਰ ਸਾਲ ਭਾਰਤੀ ਭੋਜਨ ਦਾ ਜਸ਼ਨ ਮਨਾਉਂਦਾ ਹੈ
ਸਿਡਨੀ ਤੋਂ ਲਗਭਗ 550 ਕਿਲੋਮੀਟਰ ਉੱਤਰ ਵੱਲ, ਛੋਟਾ ਜਿਹਾ ਤੱਟਵਰਤੀ ਸ਼ਹਿਰ ਵੂਲਗੂਲਗਾ (Woolgoolga) ਆਸਟ੍ਰੇਲੀਆ ਵਿੱਚ ਭਾਰਤੀਆਂ ਦੇ ਪਰਵਾਸ ਦੇ ਸ਼ੁਰੂਆਤੀ ਪੜਾਵਾਂ ਵਿੱਚੋਂ ਇੱਕ ਹੈ। 1950 ਦੇ ਦਹਾਕੇ ਤੋਂ, ਪੀੜ੍ਹੀ ਦਰ ਪੀੜ੍ਹੀ, ਇਥੋਂ ਦਾ ਪੰਜਾਬੀ ਭਾਈਚਾਰਾ ਕੇਲਿਆਂ ਅਤੇ ਬਲੂਬੇਰੀ ਦੀ ਕਾਸ਼ਤ ਤੇ ਉਤਪਾਦਨ ਵਿੱਚ ਵੱਡੇ ਪੱਧਰ ‘ਤੇ ਜੁੜਿਆ ਹੋਇਆ ਹੈ। ਵੂਲਗੂਲਗਾ ਦਾ...
-
ਖ਼ਬਰਨਾਮਾ: ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਵੇਗੀ ਸਰਕਾਰ:ਐਲਬਨੀਜ਼ੀ
ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਕਿਹਾ ਹੈ ਕਿ ਫੈਡਰਲ ਸਰਕਾਰ ਸਾਲ ਦੇ ਅਖੀਰ ਵਿੱਚ ਆਉਣ ਵਾਲੇ ਮਿਡ-ਈਅਰ ‘ਇਕਨਾਮਿਕ ਐਂਡ ਫਿਸਕਲ ਆਊਟਲੁੱਕ’ ਵਿੱਚ ਲੋਕਾਂ ਨੂੰ ਰਹਿਣ-ਸਹਿਣ ਦੇ ਖਰਚਿਆਂ ਤੋਂ ਹੋਰ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਮੰਨਿਆ ਕਿ ਪਿਛਲੇ ਦਿਨੀਂ ਵਿਆਜ ਦਰਾਂ ਵਿੱਚ ਹੋਏ ਵਾਧੇ ਦਾ ਮੌਰਗੇਜ ਵਾਲੇ ਲੋਕਾਂ ’ਤੇ ਅਸਰ ਪਵੇਗਾ। ਹਾਲਾਂਕਿ ਉਨ੍ਹਾਂ ਸਰਕਾਰ…
more -
ਖਪਤਕਾਰਾਂ ਨੂੰ ਵੱਡੀ ਰਾਹਤ, ਛੋਟੇ ਵਪਾਰੀ ਚਿੰਤਾ 'ਚ; 1 ਅਕਤੂਬਰ ਤੋਂ ਖ਼ਤਮ ਹੋ ਰਿਹਾ ਹੈ ਕਾਰਡ ਸਰਚਾਰਜ
RBA ਯਾਨੀ ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ ਦਾ ਕਹਿਣਾ ਹੈ ਕਿ ਖਪਕਤਾਰ ਹਰ ਸਾਲ ਕਾਰਡ ਸਰਚਾਰਜ ਦੇ ਰੂਪ ਵਿੱਚ $1.6 ਬਿਲੀਅਨ ਡਾਲਰ ਦਾ ਭੁਗਤਾਨ ਕਰਦੇ ਹਨ। ਪਰ ਹੁਣ ਇਹ ਬਦਲਣ ਵਾਲਾ ਹੈ। 1 ਅਕਤੂਬਰ ਤੋਂ, ਹਰ ਵਾਰ ਜਦੋਂ ਖਰੀਦਦਾਰ ਆਪਣਾ ਕਾਰਡ ਟੈਪ ਕਰਨਗੇ, ਜਾਂ ਆਨਲਾਈਨ ਲੈਣ-ਦੇਣ ਲਈ ਕਾਰਡ ਦੀ ਵਰਤੋਂ ਕਰਨਗੇ, ਤਾਂ ਕੋਈ ਵੀ ਕਾਰਡ ਸਰਚਾਰਜ ਨਹੀਂ ਲੱਗੇਗਾ, ਇਸ ਦਾ ਮਤਲਬ ਹੈ…
more -
ਅਖਾਣ ਕਹਾਣੀ: ਜਾਣੋ 'ਅੱਗੇ ਖੂਹ ਤੇ ਪਿੱਛੇ ਖੱਡ' ਦਾ ਮਤਲਬ ਅਤੇ ਇਤਿਹਾਸ
ਐਸ ਬੀ ਐਸ ਪੰਜਾਬੀ ਦੀ ਪੌਡਕਾਸਟ ਲੜੀ ‘ਅਖਾਣ ਕਹਾਣੀ’ ਰਾਹੀਂ ਅਸੀਂ ਪੰਜਾਬੀ ਦੇ ਪੁਰਾਣੇ ਅਤੇ ਵਿਸਰ ਰਹੇ ਅਖਾਣਾਂ ਦੇ ਇਤਿਹਾਸ, ਮੂਲ ਅਤੇ ਅਰਥਾਂ ਨੂੰ ਜਾਣਨ ਦੀ ਕੋਸ਼ਿਸ਼ ਕਰਦੇ ਹਾਂ। ਇਸ ਕੜੀ ਵਿੱਚ ਐਸ ਬੀ ਐਸ ਪੰਜਾਬੀ ਤੋਂ ਮਸੂਦ ਮੱਲ੍ਹੀ, ਲਹਿੰਦੇ ਪੰਜਾਬ ਦੇ ਸਾਹਿਤ ਮਾਹਿਰ ਅਹਿਸਾਨ ਬਾਜਵਾ ਨਾਲ ‘ਅੱਗੇ ਖੂਹ ਤੇ ਪਿੱਛੇ ਖੱਡ’ ਅਖਾਣ ਦੇ ਪਿਛੋਕੜ, ਇਤਿਹਾਸ, ਭਾਵ-ਅਰਥ ਅਤੇ...
-
ਬੇਕਾਬੂ AI ਏਜੰਟ ਕੀ ਹੁੰਦੇ ਹਨ ਅਤੇ ਇਸ ਨੇ ਮੈਡੀਕੇਅਰ ਨੂੰ ਕਿਵੇਂ ਹੈਕ ਕੀਤਾ?
ਇੱਕ OpenAI ਆਰਟੀਫੀਸ਼ੀਅਲ ਇੰਟੈਲੀਜੈਂਸ (AI) ਏਜੰਟ ਨੇ ਆਸਟ੍ਰੇਲੀਆ ਦੇ ਮੈਡੀਕੇਅਰ ਸਿਸਟਮ ਨਾਲ ਜੁੜੀ ਇੱਕ ਆਸਟ੍ਰੇਲੀਆਈ ਸਰਕਾਰੀ ਵੈੱਬਸਾਈਟ ਵਿੱਚ ਘੁਸਪੈਠ ਕੀਤੀ ਹੈ। ਸੰਘੀ ਸਰਕਾਰ ਨੇ ਘਟਨਾ ਦੀ ਜਾਂਚ ਲਈ ਇੱਕ ਟਾਸਕ ਫੋਰਸ ਸਥਾਪਤ ਕੀਤੀ ਹੈ, ਪਰ ਇਸ ਘਟਨਾ ਨੇ ਇੱਕ ਬਹੁਤ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ: ਜਿਵੇਂ-ਜਿਵੇਂ AI ਸਿਸਟਮ ਖੁਦਮੁਖਤਿਆਰੀ ਨਾਲ ਕੰਮ ਕਰਨ ਦੇ...
-
ਖ਼ਬਰਨਾਮਾ: RBA ਨੇ ਕੈਸ਼ ਰੇਟ ਵਧਾ ਕੇ 4.6% ਕੀਤੀ, ਵਿਆਜ ਦਰਾਂ 15 ਸਾਲਾਂ ਦੇ ਉੱਚੇ ਪੱਧਰ 'ਤੇ
ਰਿਜ਼ਰਵ ਬੈਂਕ ਆਫ਼ ਆਸਟ੍ਰੇਲੀਆ (RBA) ਨੇ ਅੱਜ ਆਪਣੀ ਮੀਟਿੰਗ ਵਿੱਚ ਕੈਸ਼ ਰੇਟ ਨੂੰ 0.25% ਯਾਨੀ 25 ਬੇਸਿਸ ਪੁਆਇੰਟ ਵਧਾ ਕੇ 4.60% ਕਰ ਦਿੱਤਾ ਹੈ, ਜੋ ਕਿ ਪਿਛਲੇ 15 ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ। ਬੈਂਕ ਮੁਤਾਬਕ ਦੇਸ਼ ਵਿੱਚ ਮਹਿੰਗਾਈ ਲਗਾਤਾਰ ਉੱਚੀ ਬਣੀ ਹੋਈ ਹੈ ਅਤੇ ਅਗਸਤ ਮਹੀਨੇ ਵਿੱਚ ਜਤਾਏ ਗਏ ਜੋਖਮ ਹੁਣ ਸੱਚ ਸਾਬਤ ਹੋ ਰਹੇ ਹਨ। ਮਿਡਲ ਈਸਟ ਵਿੱਚ ਵੱਧਦੇ...
We're indexing this podcast's transcripts for the first time — this can take a minute or two. We'll show results as soon as they're ready.
No matches for "" in this podcast's transcripts.
No topics indexed yet for this podcast.
Loading reviews...
Loading similar podcasts...