PODCAST · religion
AUDIO GURBANI - A free podcast
by Gurjit Singh Jhampur
https://gofund.me/2387795fb Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. If you want to support this podcast please call us at phone 001 (510) 657 8205 ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious programming through platforms like Spotify under the "AUDIO GURBANI @ Jhampur TV" podcast. Gurjit Singh Jhampur is a prominent figure known for his multifaceted public engagement, including his work in religious media and political activism. He is widely recognized as the host of the "Audio
-
1000
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ।ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧।ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨।ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮।ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।SOOHEE, FIFTH MEHL:God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||
-
999
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾਸਕੇ।੧।ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾਗਹਣਾ ਹੈ।੨।੮।੧੨।JAITSREE, FIFTH MEHL:After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||
-
998
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
-
997
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥O most ignorant being! Why do you take such a bad pride? God is in your own heart-house, why do you not enjoy His (meeting)? O naive woman! The husband-Lord is dwelling near you (within you), why do you wander around in search of the outside world (forests etc.)? (If you want to see Him, then put the threads of fear and reverence (of the Lord) in your eyes of knowledge, and adorn yourself with the garland of the Lord's love.A woman is considered to be blessed with a happy marriage and attached to the Lord's feet only when the Lord-Husband loves her.1.(But) what can even an ignorant woman do if that woman is not pleasing to the Lord-Khasam? No matter how much such a living being may beg, she cannot find the palace of her husband-Lord. (The truth is that) no matter how much a living being may run and run, nothing is achieved without the gaze of the Lord's mercy.If a living being remains intoxicated with the lust of the tongue, greed and ego (the former), and remains always immersed in the attachment of Maya (to wealth), then the Lord is not found for these reasons. That living being remains ignorant (who remains intoxicated with vices and yet thinks that she can please her husband-Lord).2.(Those who have found their husband-Lord, of course) go and ask those who are blessed with a happy marriage, by what means one obtains the Lord of the worlds, (they answer that) give up cunning and pushing, consider whatever the Lord does as good and accept it (with all one's heart), attach your mind to the feet of the Lord, by whose love one obtains the Name and the things, do whatever the Lord of the worlds commands, surrender your body and mind to Him, that's all! Use this fragrance (for life). The women who are blessed with a happy marriage say that O sister! By these means alone one obtains the Lord of the worlds. 3.The Lord of the worlds is obtained only when one removes ego. Without this, any other endeavor is a vain and deceitful endeavor. Consider that day (of life) successful when the husband-Lord looks with the eyes of mercy, (on whom) the wife (of the husband) looks (with mercy) as if she finds nine treasures.O Nanak! The wife who is dear to her husband-Lord is blessed with a happy destiny, she attains respect and honor in the (worldly) family. The one who remains imbued with the love of the Lord, the one who remains intoxicated with steadfastness, the one who remains engrossed in the love of the Lord day and night, she is called beautiful, of beautiful form, intelligent and wise.4.2.4.
-
996
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
-
995
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ(ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
-
994
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL:ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
-
993
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ।(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।SORAT’H, FIRST MEHL:
-
992
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ।੧।ਰਹਾਉ।ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ) । ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ।੧।ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ।੨।ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩।ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।O brother! The God who is pervading all beings, keep chanting His (name) with the tongue (in this way), no sorrow can prevail. 1. Stay.O brother! Mother, father, son, Maya-(none of these can become a companion of a being forever), (cannot be helpful even when sorrow occurs). By remaining in the company of the Guru, one can remove all sorrows and troubles. 1.O brother! The world is trapped in the craving for Maya, the hunger for Maya, and the burning of Maya. Those who praise God, (their hearts) become cold and cool. 2.O brother! Even after making millions of efforts, one does not get satisfaction (from the craving for Maya). Singing songs of the Lord's praise, the mind becomes satisfied. 3.O Lord, who knows everyone's heart! O Master! Your servant (Nanak) requests (at your door) that you give the gift of your devotion.4.5.10.
-
991
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
ੴ ਸਤਿਗੁਰ ਪ੍ਰਸਾਦਿ ॥ਰਾਗੁ ਸੂਹੀ ਮਹਲਾ ੩ ਘਰੁ ੩ ॥ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ONE UNIVERSAL CREATOR GOD. BY THE GRACE OF THE TRUE GURU:RAAG SOOHEE, THIRD MEHL, THIRD HOUSE:The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||
-
990
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।Meaning: The attachment of Maya (i.e., the thought that this thing is mine, this wealth is mine) is captivating to the mind, it has eaten the world without teeth (i.e., has swallowed the whole), the self-centered are consumed (in this 'love'), and the self-centered ones who have fixed their minds on the True Name are saved.
-
989
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖਹੋ ਗਿਆ ।੨।੧।੩੧।
-
988
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ਅਰਥ: (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।੧।ਰਹਾਉ।ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧।ਹੇ ਪ੍ਰਭੂ! ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨।ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩।ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪।(ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?।੫।ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬।ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭।ਹੇ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪।Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of
-
987
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।SORAT’H, FIFTH MEHL:The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||
-
986
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||
-
985
April 30 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
-
984
April 29 | 2026 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂਢੁਕਦਾ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।SORATH, NINTH MEHL:O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||
-
983
April 28 | 2026 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
-
982
Dec 27 | 2026 | Hukamnama Sahib | ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||
-
981
April 26 | 2026 | Hukamnama Sahib | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ(ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-
-
980
April 25 | 2026 | Hukamnama Sahib | ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।lSORAT’H, FIFTH MEHL:I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||
-
979
April 24 | 2026 | Hukamnama Sahib | Meeting the Guru, I have found my Beloved Lord. I have made
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ੴ ਸਤਿਗੁਰ ਪ੍ਰਸਾਦਿ ॥ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ॥੪॥੧॥ਸ਼ੁੱਕਰਵਾਰ, ੧੧ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)(ਅੰਗ: ੫੭੬)ਪੰਜਾਬੀ ਵਿਆਖਿਆਹੇ ਭਾਈ ! ਗੁਰੂ ਨੂੰ ਮਿਲ ਕੇ ਹੀ ਪਿਆਰਾ ਪ੍ਰਭੂ ਲੱਭਦਾ ਹੈ, ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ ਆਪਣਾ ਇਹ ਸਰੀਰ, ਇਹ ਮਨ ਗੁਰੂ ਦੇ ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਗੁਰੂ ਪਾਸੋਂ ਲੈ ਕੇ ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ ਪ੍ਰਭੂ ਦੇ ਚਰਨਾਂ ਵਿਚ ਟਿਕਾਣਾ ਮਿਲ ਜਾਂਦਾ ਹੈ ਜਿਸ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ- ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ। ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ, ਪੂਰੇ ਗੁਰੂ ਨੂੰ ਸਦਾ ਨਮਸਕਾਰ ਕਰਨੀ ਚਾਹੀਦੀ ਹੈ।੧। ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, ਕਿਸੇ ਭਾਗਾਂ ਵਾਲੇ ਮਨੁੱਖ ਨੂੰ ਗੁਰੂ ਨੇ ਸਦਾ-ਥਿਰ ਦੀ ਸਿਫ਼ਤਿ ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ। ਉਹ ਮਨੁੱਖ ਪ੍ਰਭੂ ਨੂੰ ਸਦਾ ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ।੨। ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ ਪੂਰੇ ਤੌਰ ਤੇ ਰੱਜ ਜਾਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ ਉਸ ਦੇ ਅੰਦਰੋਂ ਬੁੱਝ ਜਾਂਦੀ ਹੈ, ਗੁਰੂ ਦੀ ਰਾਹੀਂ ਉਹ ਵਡਾ ਨਾਮ ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆਂ ਦੇ ਸਹਮਾਂ ਵਲੋਂ ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਹੇ ਨਾਨਕ! ਆਖ- ਹੇ ਪ੍ਰਭੂ! ਮੇਹਰ ਕਰ, ਮੈਂ ਦਾਸ ਸਦਾ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਾਂ, ਗੁਰੂ ਦਾ ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ।੩। ਹੇ ਪ੍ਰਭੂ ਜੀ! ਤੇਰੀ ਮੇਹਰ ਨਾਲ ਮੇਰੀ ਹਰੇਕ ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ, ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ, ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। ਤੇਰੀ ਮੇਹਰ ਨਾਲ ਮੈਂ, ਮਾਨੋ, ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ, ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ। ਹੇ ਨਾਨਕ! ਆਖ- ਹੇ ਪ੍ਰਭੂ ਜੀ! ਮੈਂ ਤੈਨੂੰ ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ।੪।੧।English TranslationRAAG WADAHANS, FIFTH MEHL, CHHANT, FOURTH HOUSE: ONE UNIVERSAL CREATOR GOD. BY THE GRACE OF THE TRUE GURU: Meeting the Guru, I have found my Beloved Lord. I have made this body and mind a sacrifice, a sacrificial offering to the Lord.
-
978
A true story of a gambler now A Sikh Amritdhari
life changed gambler to Sikh Amritdhari. Big change https://youtu.be/1w-CTNjULP8?si=k7oVd5KvWdlvFvTB
-
977
April 23 | 2026 | Hukamnama Sahib | ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।SORAT’H, FIFTH MEHL:Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||
-
976
April 22 | 2026 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
-
975
April 21 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।DHANAASAREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
-
974
April 20 | 2026 | Hukamnama Sahib | ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all postsHukamnama Sahib April 11,2021/ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||
-
973
April 19 | 2026 | Hukamnama Sahib | ਸੋ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
-
972
April 17 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
-
971
April 18 | 2026 | Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
-
970
April 16 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1
-
969
April 15 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
-
968
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||
-
967
April 14 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||Email ThisBlogThis!Share to TwitterShare to FacebookShare to Pinterest
-
966
April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ ਹੇ ਬਦ-ਕਿਸਮਤ! ਕਿਉਂ ਭਟਕਦਾ ਫਿਰਦਾ ਹੈਂ? ਆਪਣੇ ਗੁਰੂ ਦੀ ਸਰਨ ਪਿਆ ਰਹੁ। ਸੋਹਣੇ ਰੰਗ ਵਾਲਾ ਕਸੁੰਭਾ (ਮਨ-ਮੋਹਨੀ ਮਾਇਆ) ਵੇਖ ਕੇ ਕਿਉਂ ਕੁਰਾਹੇ ਪੈ ਰਿਹਾ ਹੈਂ?।੧।ਰਹਾਉ।ਹੇ ਭਾਈ! ਮੌਤ (ਹਰੇਕ ਮਨੁੱਖ ਦੇ) ਸਿਰ ਉਤੇ (ਖਲੋਤੀ) ਹੱਸ ਰਹੀ ਹੈ (ਕਿ ਮੂਰਖ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਆਪਣੀ ਮੌਤ ਦਾ ਚੇਤਾ ਹੀ ਨਹੀਂ ਕਰਦਾ, ਪਰ) ਪਸ਼ੂ (-ਸੁਭਾਉ ਵਾਲਾ ਮਨੁੱਖ ਇਹ ਗੱਲ) ਸਮਝਦਾ ਹੀ ਨਹੀਂ। ਝਗੜਿਆਂ ਵਿਚ (ਪਦਾਰਥਾਂ ਦੇ) ਸੁਆਦਾਂ ਵਿਚ, ਅਹੰਕਾਰ ਵਿਚ (ਫਸ ਕੇ) ਮਨੁੱਖ ਨੂੰ ਮੌਤ ਸੁੱਝਦੀ ਹੀ ਨਹੀਂ।੧।ਹੇ ਭਾਈ! ਸਾਰੀ ਉਮਰ) ਪਾਪ ਕਰ ਕਰ ਕੇ ਹੀ ਮਨੁੱਖ ਆਪਣੇ ਵਰਤਣ ਲਈ ਧਨ ਇਕੱਠਾ ਕਰਦਾ ਰਿਹਾ, (ਪਰ ਮੌਤ ਆਉਣ ਤੇ ਇਸ ਦੇ ਸਰੀਰ ਦੀ) ਮਿੱਟੀ ਧਰਤੀ ਨਾਲ ਰਲ ਗਈ, ਤੇ, ਜੀਵ ਖ਼ਾਲੀ-ਹੱਥ ਹੀ ਉੱਠ ਕੇ ਤੁਰ ਪਿਆ।੨।ਜਿਨ੍ਹਾਂ ਸੰਬੰਧੀਆਂ ਦੀ ਖ਼ਾਤਰ ਮਨੁੱਖ (ਧਨ ਇਕੱਠਾ ਕਰਨ ਦੀ) ਮੇਹਨਤ ਕਰਦਾ ਹੈ ਉਹ (ਤੋੜ ਤਕ ਇਸ ਨਾਲ ਸਾਥ ਨਹੀਂ ਨਿਬਾਹ ਸਕਦੇ, ਇਸ ਵਾਸਤੇ ਇਸ ਨਾਲ) ਵੈਰ ਕਰਨ ਵਾਲੇ ਵਿਰੋਧ ਕਰਨ ਵਾਲੇ ਹੀ ਬਣਦੇ ਹਨ। ਹੇ ਭਾਈ! ਤੂੰ (ਇਹਨਾਂ ਦੀ ਖ਼ਾਤਰ ਹੋਰਨਾਂ ਨਾਲ ਵੈਰ ਸਹੇੜ ਸਹੇੜ ਕੇ) ਕਿਉਂ ਕ੍ਰੋਧ ਵਿਚ ਸੜਦਾ ਹੈਂ? ਇਹ ਤਾਂ ਆਖ਼ਰ ਵੇਲੇ ਤੇਰਾ ਸਾਥ ਛੱਡ ਜਾਣਗੇ।੩।ਹੇ ਨਾਨਕ! ਆਖ-ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਦੇ ਹਨ, ਉਹੀ ਮਨੁੱਖ ਪ੍ਰਭੂ ਦੇ ਭਗਤਾਂ ਦੀ ਚਰਨ-ਧੂੜ ਬਣਦਾ ਹੈ। ਗੁਰੂ ਦੀ ਸਰਨ ਪਿਆਂ (ਮਾਇਆ ਦੇ ਮੋਹ ਦੇ) ਬੰਧਨ ਟੁੱਟ ਜਾਂਦੇ ਹਨ।੪।੬।੩੬।O ill-fated one! Why do you wander around? Remain under the shelter of your Guru. Why do you go astray after seeing the beautiful-coloured Kasumbha (the mind-charming Maya)? 1. Stay away.O brother! Death is laughing at (every human being) head (that a foolish person is not even aware of his death, trapped in the love of Maya, but) a person with animal nature does not understand this. In quarrels, in the pleasures of (material things), in ego, a person does not even realize death. 1.O brother! All his life, by committing sins, man kept accumulating wealth for his own use, (but when death came, the dust of his body) mixed with the earth, and the living being got up empty-handed and walked away. 2.The relatives for whose sake a man works hard (to accumulate wealth) become enemies and opposers (until the end of his life). O brother! Why do you burn with anger (by harboring enmity with others for their sake)? They will leave you in the end. 3.O Nanak! Say - the man on whose forehead fortunes awaken, that man becomes the dust of the feet of the devotees of the Lord. Taking refuge in the Guru, the bonds (of attachment to Maya) are broken.4.6.36.
-
965
April 12 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।DHANAASAREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||
-
964
April 11 | 2026 | ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।Shalok third mahalO Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.O Nanak! The Guru's word is the means to show the effect of Maya, and this word is found in the Guru's head. 2.(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty
-
963
April 10 | 2026 | Hukamnama Sahib| ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||
-
962
April 09 | 2026 | Hukamnama Sahib | ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥
ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।DHANAASAREE, FIRST MEHL:If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? || 1 || Listen, O mind, you blind, false dog! Even without your speaking, the Lord knows and understands. || 1 || Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. || 2 || As one acts, so does he receive. As he plants, so does he eat. He may praise himself gloriously, but still, according to his understanding, so is the path he must follow. || 3 || He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. || 4 || 4 || 6 ||Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
-
961
April 8 | 2026 | Hukamnama Sahib | ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.
-
960
April 07 | 2026 | HukamnamaSahib | ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ॥
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।Meaning: O mind! You have not worshipped the Lord in the form of light, you have not been able to do even one thing (which was fit to be done). 1. Rahau.Those wise men who, after listening to all the teachings of the Vedas and Puranas, had hope in ritualistic practices (hoping that life would be restored through ritualistic practices), all remained immersed in (spiritual) death. Even the learned men rose up and left without their hopes being fulfilled (renouncing the world). 1.Many people went to the forests and became ascetics, did penance, and lived by eating carrots and radishes; Yogis, ritualistic practitioners, yogis who claim to be 'unseen', and monks - all these are recorded in the account of the accumulation of wealth (i.e., their means cannot save them from the fear of death). 2.A person who has put on (religious symbols) chakras etc. on his body, but love and devotion has not arisen in his heart, who sings ragas and raginis but has become a mere hypocrite, such a person does not receive anything from God. 3.The fear of time is upon the whole world, the deluded wise are also written in the same account (they are also in the fear of death). O Kabir! Say - those people who have understood the practice of love and devotion have become free (from the fear of death). 4.3.
-
959
April 06 | 2026 | Hukamnama Sahib | ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ।SHALOK, THIRD MEHL:He does not understand himself; he believes the Lord God to be far away. He forgets to serve the Guru; how can his mind remain in the Lord s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 || THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 || PAUREE: If someone slanders the True Guru, and then comes seeking the Guru s Protection, the True Guru forgives him for his past sins, and unites him with the Saints Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 || 1 || SUDH ||
-
958
April 05 | 2026 | Hukamnama Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
-
957
April 04 | 2026 | Hukamnama Sahib | ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ ਅਰਥ: ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।Shalok, Third Mehl:O bride, decorate yourself, after you surrender and accept your Husband Lord.Otherwise, your Husband Lord will not come to your bed, and your ornaments will be useless.O bride, your decorations will adorn you, only when your Husband Lord's Mind is pleased.Your ornaments will be acceptable and approved, only when your Husband Lord loves you.So make the Fear of God your ornaments, joy your betel nuts to chew, and love your food.Surrender your body and mind to your Husband Lord, and then, O Nanak, He will enjoy you. ||1||Third Mehl:The wife takes flowers, and fragrance of betel, and decorates herself.But her Husband Lord does not come to her bed, and so these efforts are useless. ||2|lThird Mehl:They are not said to be husband and wife, who merely sit together.They alone are called husband and wife, who have one light in two bodies. ||3||Pauree:Without the Fear of God, there is no devotional worship, and no love for the Naam, the Name of the Lord.Meeting with the True Guru, the Fear of God wells up, and one is embellished with the Fear and the Love of God.When the body and mind are imbued with the Lord's Love, egotism and desire are conquered and subdued.The mind and body become immaculately pure and very beautiful, when one meets the Lord, the Destroyer of egoFear and love all belong to Him; He is the True Lord, permeating and pervading the Universe. ||9||
-
956
April 03 | 2026 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩। SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||
-
955
April 02 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
-
954
April 01 | 2026 | Hukamnama Sshib | ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||
-
953
March 31 | 2026 | Hukamnama Sahib | Give me a message from my Beloved — tell me,tell me! I am wonder
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।JAITSREE, FIFTH MEHL, THIRD HOUSE, DU-PADAS:ONE UNIVERSAL CREATOR GOD. BY THE GRACE OF THE TRUE GURU:Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||
-
952
March 30 | Hukamnama Sahib | Awareness of the Shabad and the Teachings is my horn; the people hear
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||
-
951
March 29 | 2026 | Hukamnama Sahib | The Dear Lord protects His humble devotees; throughout the ages,
ੴ ਸਤਿਗੁਰ ਪ੍ਰਸਾਦਿ ॥ਰਾਗੁ ਸੂਹੀ ਮਹਲਾ ੩ ਘਰੁ ੩ ॥ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮੑਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥ONE UNIVERSAL CREATOR GOD. BY THE GRACE OF THE TRUE GURU:RAAG SOOHEE, THIRD MEHL, THIRD HOUSE:The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||
No matches for "" in this podcast's transcripts.
No topics indexed yet for this podcast.
Loading reviews...
ABOUT THIS SHOW
https://gofund.me/2387795fb Welcome to Audio Gurbani. This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. If you want to support this podcast please call us at phone 001 (510) 657 8205 ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious programming through platforms like Spotify under the "AUDIO GURBANI @ Jhampur TV" podcast. Gurjit Singh Jhampur is a prominent figure known for his multifaceted public engagement, including his work in religious media and political activism. He is widely recognized as the host of the "Audio
HOSTED BY
Gurjit Singh Jhampur
CATEGORIES
Loading similar podcasts...